Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਆਈਟੀਬੀਪੀ ਦੇ ਸਥਾਪਨਾ ਦਿਵਸ ’ਤੇ ਜਵਾਨਾਂ ਨੂੰ ਵਧਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਤਿੱਬਤ ਬਾਰਡਰ ਪੁਲਿਸ (ਆਈਟੀਬੀਪੀ) ਦੇ ਸਥਾਪਨਾ ਦਿਵਸ ’ਤੇ ਸਾਰੇ ਜਵਾਨਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ‘ਹਿਮਵੀਰਾਂ’ ਦੀ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਰਾਹੀਂ ਵੱਖਰੀ ਪਛਾਣ ਬਣਾਉਣ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਕਮਾਲ ਦੇ ਦ੍ਰਿੜ੍ਹ ਇਰਾਦੇ ਨਾਲ ਹਰ ਚੁਣੌਤੀ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਕੁਰਬਾਨੀਆਂ ਦੇਸ਼ ਲਈ ਪ੍ਰੇਰਨਾ ਦਾ ਇੱਕ ਬਹੁਤ ਵੱਡਾ ਸਰੋਤ ਹਨ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ:

“ਆਈਟੀਬੀਪੀ ਦੇ ਸਥਾਪਨਾ ਦਿਵਸ ’ਤੇ ਸਾਰੇ ਜਵਾਨਾਂ ਨੂੰ ਵਧਾਈ।

ਆਈਟੀਬੀਪੀ ਦੇ ਹਿਮਵੀਰਾਂ ਨੇ ਆਪਣੀ ਬੇਮਿਸਾਲ ਬਹਾਦਰੀ ਨਾਲ ਵਿਸ਼ੇਸ਼ ਪਛਾਣ ਬਣਾਈ ਹੈ।

ਉਨ੍ਹਾਂ ਨੇ ਹਮੇਸ਼ਾ ਅਦਭੁੱਤ ਦ੍ਰਿੜ੍ਹ ਇਰਾਦੇ ਨਾਲ ਹਰ ਚੁਣੌਤੀ ਦਾ ਸਾਹਮਣਾ ਕੀਤਾ ਹੈ।

ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਕੁਰਬਾਨੀਆਂ ਦੇਸ਼ ਲਈ ਬਹੁਤ ਵੱਡੀ ਪ੍ਰੇਰਨਾ ਦਾ ਸਰੋਤ ਹਨ।

@ITBP_official”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ