Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ਦਾ ਜਵਾਬ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਮਤੇ ਦਾ ਜਵਾਬ ਦਿੱਤਾ।

ਉਨ੍ਹਾਂ ਕਿਹਾ ਕਿ ਕਈ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ ਅਤੇ ਨੋਟਬੰਦੀ ਉੱਤੇ ਵਰਣਨਯੋਗ ਵਿਚਾਰ-ਵਟਾਂਦਰਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੇ ਕਾਲੇ ਧਨ ਵਿਰੁੱਧ ਜੰਗ ਕੋਈ ਸਿਆਸੀ ਲੜਾਈ ਨਹੀਂ ਹੈ, ਅਤੇ ਨਾ ਹੀ ਇਹ ਕਿਸੇ ਵਿਸ਼ੇਸ਼ ਪਾਰਟੀ ਖ਼ਿਲਾਫ਼ ਕੀਤੀ ਕੋਈ ਕਾਰਵਾਈ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੇ ਗ਼ਰੀਬਾਂ ਅਤੇ ਮੱਧ ਵਰਗ ਦੀਆਂ ਇੱਛਾਵਾਂ ਉੱਤੇ ਮਾੜਾ ਅਸਰ ਪਾਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਬੰਧ ਨਾਲ ਠੱਗੀ ਕਰਦੇ ਹਨ, ਉਨ੍ਹਾਂ ਨਾਲ ਸਖ਼ਤੀ ਵਰਤੀ ਜਾਵੇਗੀ, ਤਾਂ ਜੋ ਗ਼ਰੀਬਾਂ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨੋਟਬੰਦੀ ਤੋਂ ਬਾਅਦ ਲਗਭਗ 700 ਮਾਓਵਾਦੀਆਂ ਨੇ ਆਤਮ-ਸਮਰਪਣ ਕੀਤਾ ਹੈ ਅਤੇ ਇਹ ਗਿਣਤੀ ਵਧ ਰਹੀ ਹੈ।

ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਖਿਤਿਜੀ (horizontal) ਵੰਡ ਪੈ ਚੁੱਕੀ ਹੈ – ਜਿਸ ਵਿੱਚ ਇੱਕ ਪਾਸੇ ਭਾਰਤ ਦੀ ਜਨਤਾ ਤੇ ਕੇਂਦਰ ਸਰਕਾਰ ਹੈ ਅਤੇ ਦੂਜੇ ਪਾਸੇ ਸਿਆਸੀ ਆਗੂਆਂ ਦਾ ਸਮੂਹ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ, ਭਾਰਤ ਉਨ੍ਹਾਂ ਗ਼ਲਤੀਆਂ ਨੂੰ ਦਰੁਸਤ ਕਰ ਰਿਹਾ ਹੈ, ਜੋ ਸਾਡੇ ਸਮਾਜ ਵਿੱਚ ਦਾਖ਼ਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਿਵਹਾਰਕ ਤਬਦੀਲੀ ਲਈ ਲਗਾਤਾਰ ਅੱਗੇ ਵਧਦੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਦੀ ਤਾਕਤ ਨੂੰ ਕਦੇ ਵੀ ਘਟਾ ਕੇ ਨਹੀਂ ਵੇਖਣਾ ਚਾਹੀਦਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਥਾਨਾਂ ਨੂੰ ਸਿਆਸਤ ਤੋਂ ਉਤਾਂਹ ਰੱਖਣਾ ਚਾਹੀਦਾ ਹੈ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ ਕਿਸੇ ਵਿਵਾਦ ਵਿੱਚ ਘਸੀਟਣਾ ਨਹੀਂ ਚਾਹੀਦਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਸਨ ਨਾਲ ਸਬੰਧਤ ਮਾਮਲਿਆਂ ਉੱਤੇ ਬਹੁਤ ਕੁਝ ਕੀਤਾ ਗਿਆ ਹੈ, ਜਿਸ ਨਾਲ ਆਮ ਆਦਮੀ ਮਜ਼ਬੂਤ ਹੋਇਆ ਹੈ। ਉਨ੍ਹਾਂ Government e Marketplace – GeM (ਗਵਰਨਮੈਂਟ ਈ ਮਾਰਕਿਟਪਲੇਸ) ਰਾਹੀਂ ਸਰਕਾਰੀ ਖ਼ਰੀਦ ਪ੍ਰਕਿਰਿਆ ਵਿੱਚ ਲਿਆਂਦੀ ਗਈ ਪਾਰਦਰਸ਼ਤਾ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ‘ਸਵੱਛ ਭਾਰਤ’ ਦਾ ਸੁਨੇਹਾ ਫੈਲਾਉਣ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਮੀਡੀਆ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਸਵੱਛਤਾ ਦੀ ਕਵਰੇਜ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਇੱਕ ਜਨ-ਅੰਦੋਲਨ ਬਣ ਜਾਣਾ ਚਾਹੀਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਸਬੰਧੀ ਕੰਮ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ”ਏਕ ਭਾਰਤ, ਸ਼੍ਰੇਸ਼ਠ ਭਾਰਤ” ਪਹਿਲਕਦਮੀ ਅਧੀਨ, ਸਾਡੇ ਸਭ ਕੋਲ ਦੇਸ਼ ਦੇ ਵਿਭਿੰਨ ਹਿੱਸਿਆਂ ਦੇ ਸੱਭਿਆਚਾਰ ਤੇ ਸਮਰੱਥਾਵਾਂ ਬਾਰੇ ਸਿੱਖਣ ਤੇ ਉਨ੍ਹਾਂ ਦੀ ਸ਼ਲਾਘਾ ਕਰਨ ਦਾ ਮੌਕਾ ਹੈ।

 

AKT/AK