Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵਧਾਈਆਂ ਦਿੱਤਆਂ, ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਸਾਰੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਹਾਨ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਵੀ ਸ਼ਰਧਾਂਜਲੀਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ, ”ਰਾਸ਼ਟਰੀ ਖੇਡ ਦਿਵਸ ‘ਤੇ ਮੈਂ ਸਾਰੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵਧਾਈਆਂ ਦਿੰਦਾ ਹਾਂ ਜਿਹੜੇ ਉਤਸ਼ਾਹ, ਊਰਜਾ ਅਤੇ ਜਨੂੰਨ ਨਾਲ ਇਸ ਦਾ ਪਾਲਣ ਕਰਦੇ ਹਨ।

ਮੈਂ ਮਹਾਨ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀਆਂ ਦਿੰਦਾ ਹਾਂ ਜਿਨ੍ਹਾਂ ਦੇ ਮਹਾਨ ਖੇਡ ਹੁਨਰ ਨੇ ਭਾਰਤੀ ਹਾਕੀ ਲਈ ਚਮਤਕਾਰ ਕੀਤਾ ਹੈ।

ਖੇਡਾਂ ਸਰੀਰਕ ਤੰਦਰੁਸਤੀ, ਮਾਨਸਿਕ ਚੇਤਨਾ ਅਤੇ ਸ਼ਖ਼ਸੀਅਤ ਵਿਕਾਸ ਲਈ ਹਨ।

ਭਾਰਤ ਨੂੰ ਬੇਅੰਤ ਖੇਡ ਪ੍ਰਤਿਭਾ ਦੀ ਬਖ਼ਸ਼ਿਸ਼ ਹੈ। ਇਸ ਸਮਰੱਥਾ ਦੀ ਵਰਤੋਂ ਕਰਨ ਲਈ ਭਾਰਤੀ ਖੇਡ ਵਿਭਾਗ ਵੱਲੋਂ ਇੱਕ ਪੋਰਟਲ ਸ਼ੁਰੂ ਕੀਤਾ ਗਿਆ ਹੈ।

ਰਾਸ਼ਟਰੀ ਖੇਡ ਪ੍ਰਤਿਭਾ ਖੋਜ ਪੋਰਟਲ (ਨੈਸ਼ਨਲ ਸਪੋਰਟਸ ਟੇਲੈਂਟ ਸਰਚ ਪੋਰਟਲ) ਨੌਜਵਾਨਾਂ ਨੂੰ ਉਨ੍ਹਾਂ ਦੀਆਂ ਖੇਡਾਂ ਸਬੰਧੀ ਅਕਾਂਖਿਆਵਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਦਿਸ਼ਾ ਅਤੇ ਸਮਰਥਨ ਪ੍ਰਦਾਨ ਕਰਦਾ ਹੈ।”

***

AKT/AK