Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਦੇ ਭਾਗੀਦਾਰਾਂ ਨੂੰ ਵਧਾਈਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਦੇ ਭਾਗੀਦਾਰਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਆਮ ਲੋਕਾਂ ਨੂੰ ਵੀ ਸਫ਼ਾਈ ਨਾਲ ਜੁੜੀਆਂ ਪਹਿਲਕਦਮੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਭੇਜਣ ਦਾ ਸੱਦਾ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਹੈ,”2 ਅਕਤੂਬਰ ਮੌਕੇ, ਮੈਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਵੇਖ ਰਿਹਾ ਹਾਂ। ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਵਧਾਈਆਂ।

ਐਪ. ਉੱਤੇ ਆਪਣੀਆਂ ਸਫ਼ਾਈ ਨਾਲ ਸਬੰਧਤ ਪਹਿਲਕਦਮੀਆਂ ਦੀਆਂ ਤਸਵੀਰਾਂ ਜਾਂ ਕੋਈ ਵੀਡੀਓ ਸਾਂਝੇ ਕਰੋ। ਅਸੀਂ ਉਨ੍ਹਾਂ ਵਿੱਚੋਂ ਕੁਝ ਨੂੰ ਸੋਸ਼ਲ ਮੀਡੀਆ ’ਤੇ ਸਾਂਝੇ ਕਰਾਂਗੇ।’’

AKT/HS