ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਦੇ ਮਿੰਦਨਾਓ ਵਿੱਚ ਅੱਜ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਨੇ ਇਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕਰਨ ਦੇ ਨਾਲ-ਨਾਲ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਫਿਲੀਪੀਨਜ਼ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਭਾਰਤ ਪੂਰੀ ਇੱਕਜੁੱਟਤਾ ਨਾਲ ਖੜ੍ਹਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“ਫਿਲੀਪੀਨਜ਼ ਦੇ ਮਿੰਦਨਾਓ ਵਿੱਚ ਅੱਜ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕਰਦੇ ਹੋਏ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਫਿਲੀਪੀਨਜ਼ ਦੇ ਲੋਕਾਂ ਅਤੇ ਜਨਤਾ ਦੇ ਨਾਲ ਭਾਰਤ ਪੂਰੀ ਇੱਕਜੁੱਟਤਾ ਨਾਲ ਖੜ੍ਹਾ ਹੈ।”
Saddened by the loss of lives and destruction caused by today’s earthquake in Mindanao, Philippines. My heartfelt condolences to the bereaved families and prayers for the speedy recovery of those injured. India stands in solidarity with the people and the Government of the…
— Narendra Modi (@narendramodi) June 8, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ