ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਰਾਜ ਦੇ ਅਮੀਰ ਸ਼ੇਖ਼ ਮੇਸ਼ਾਲ ਅਲ-ਅਹਿਮਦ ਅਲ-ਜਾਬੇਰ ਅਲ ਸਬਾਹ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਸੁਰੱਖਿਆ ਦੀ ਸਥਿਤੀ ਵਿੱਚ ਆਏ ਬਦਲਾਵਾਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਤਣਾਅ ਵਧਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕੁਵੈਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ‘ਤੇ ਹੋਏ ਹਮਲਿਆਂ ਦੀ ਭਾਰਤ ਵੱਲੋਂ ਸਖ਼ਤ ਨਿੰਦਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਤਣਾਅ ਘਟਾਉਣ, ਗੱਲਬਾਤ ਅਤੇ ਕੂਟਨੀਤੀ ਦੀ ਅਪੀਲ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਰਹਿਣ ਵਾਲੇ ਵਿਸ਼ਾਲ ਭਾਰਤੀ ਭਾਈਚਾਰੇ ਦੀ ਨਿਰੰਤਰ ਭਲਾਈ ਅਤੇ ਸੁਰੱਖਿਆ ਵੱਲ ਨਿੱਜੀ ਤੌਰ ‘ਤੇ ਧਿਆਨ ਦੇਣ ਲਈ ਅਮੀਰ ਦਾ ਧੰਨਵਾਦ ਕੀਤਾ।
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ