Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਬੁੱਧ ਵਿਦਵਾਨ ਰੌਬਰਟ ਏ. ਐੱਫ. ਥਰਮਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੌਬਰਟ ਏ. ਐੱਫ. ਥਰਮਨ ਦੇ ਦੇਹਾਂਤ ’ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਥਰਮਨ ਨੂੰ ਬੁੱਧ ਧਰਮ ਦੇ ਇੱਕ ਪ੍ਰਸਿੱਧ ਵਿਦਵਾਨ, ਨਾਮਵਰ ਅਧਿਆਪਕ ਅਤੇ ਭਾਰਤ ਦੇ ਉਮਰ ਭਰ ਦੇ ਦੋਸਤ ਵਜੋਂ ਦਰਸਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਥਰਮਨ ਨੇ ਆਪਣੀਆਂ ਲਿਖਤਾਂ ਅਤੇ ਕੰਮਾਂ ਰਾਹੀਂ ਦੁਨੀਆ ਭਰ ਵਿੱਚ ਬੋਧੀ ਵਿਚਾਰਾਂ ਨੂੰ ਹਰਮਨ-ਪਿਆਰਾ ਬਣਾਇਆ ਅਤੇ ਵੱਖ-ਵੱਖ ਸੱਭਿਆਚਾਰਾਂ ਵਿਚਕਾਰ ਸਮਝ ਅਤੇ ਸੰਵਾਦ ਦੇ ਸਥਾਈ ਪੁਲ ਦਾ ਨਿਰਮਾਣ ਕੀਤਾ।

ਕੁਝ ਸਾਲ ਪਹਿਲਾਂ ਨਿਊਯਾਰਕ ਸ਼ਹਿਰ ਵਿੱਚ ਸ਼੍ਰੀ ਥਰਮਨ ਨਾਲ ਹੋਈ ਆਪਣੀ ਮੁਲਾਕਾਤ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹਨਾਂ ਵਿਚਕਾਰ ਬਹੁਤ ਚੰਗੀ ਗੱਲਬਾਤ ਹੋਈ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁੱਖ ਦੀ ਇਸ ਘੜੀ ਵਿੱਚ ਸ਼੍ਰੀ ਥਰਮਨ ਦੇ ਪਰਿਵਾਰ, ਦੋਸਤਾਂ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ;

 “ਬੁੱਧ ਧਰਮ ਦੇ ਪ੍ਰਸਿੱਧ ਵਿਦਵਾਨ, ਇੱਕ ਨਾਮਵਰ ਅਧਿਆਪਕ ਅਤੇ ਭਾਰਤ ਦੇ ਉਮਰ ਭਰ ਦੇ ਦੋਸਤ ਸ਼੍ਰੀ ਰੌਬਰਟ ਏ. ਐੱਫ. ਥਰਮਨ ਦੇ ਦੇਹਾਂਤ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ। ਆਪਣੇ ਕੰਮਾਂ ਰਾਹੀਂ, ਉਹਨਾਂ ਨੇ ਵਿਸ਼ਵ ਪੱਧਰ ’ਤੇ  ਬੋਧੀ ਵਿਚਾਰਾਂ ਨੂੰ ਹਰਮਨ-ਪਿਆਰਾ ਬਣਾਇਆ ਅਤੇ ਸੱਭਿਆਚਾਰਾਂ ਵਿਚਕਾਰ ਆਪਸੀ ਸਮਝ ਦੇ ਸਥਾਈ ਪੁਲ ਦਾ ਨਿਰਮਾਣ ਵੀ ਕੀਤਾ। ਕੁਝ ਸਾਲ ਪਹਿਲਾਂ ਨਿਊਯਾਰਕ ਸ਼ਹਿਰ ਵਿੱਚ ਉਹਨਾਂ ਨਾਲ ਹੋਈ ਆਪਣੀ ਮੁਲਾਕਾਤ ਨੂੰ ਮੈਂ ਪਿਆਰ ਨਾਲ ਯਾਦ ਕਰਦਾ ਹਾਂ, ਜਿੱਥੇ ਸਾਡੇ ਵਿਚਕਾਰ ਬਹੁਤ ਚੰਗੀ ਗੱਲਬਾਤ ਹੋਈ ਸੀ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਉਹਨਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹੈ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ