Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਹੇ ਦੇ ਵਿਕਟੋਰੀਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾਕਟਰ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੇਸ਼ੇਲਸ ਦੇ ‘ਗੋਲਡਨ ਜੁਬਲੀ ਨੈਸ਼ਨਲ ਡੇਅ’ ਸਮਾਗਮ ਦੌਰਾਨ ਹੋਈ। ਨਵੰਬਰ 2024 ਵਿੱਚ ਪ੍ਰਧਾਨ ਮੰਤਰੀ ਰਾਮਗੁਲਾਮ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਨਾਲ ਇਹ ਚੌਥੀ ਮੁਲਾਕਾਤ ਹੈ।

ਦੋਵਾਂ ਆਗੂਆਂ ਨੇ ਭਾਰਤ ਅਤੇ ਮਾਰੀਸ਼ਸ ਵਿਚਕਾਰ ਮੌਜੂਦਾ ਸਹਿਯੋਗ ਉੱਤੇ ਚਰਚਾ ਕੀਤੀ। ਉਨ੍ਹਾਂ ਨੇ ਭਾਰਤ ਵੱਲੋਂ ਦਿੱਤੇ ਗਏ ‘ਵਿਸ਼ੇਸ਼ ਆਰਥਿਕ ਪੈਕੇਜ’ ਨੂੰ ਲਾਗੂ ਕਰਨ ਵਿੱਚ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਮਾਰੀਸ਼ਸ ਦੇ ਵਿਕਾਸ ਅਤੇ ਤਰੱਕੀ ਨੂੰ ਭਾਰਤ ਵੱਲੋਂ ਦਿੱਤੀ ਜਾਣ ਵਾਲੀ ਅਹਿਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਦੁਵੱਲੇ ਪ੍ਰੋਜੈਕਟ ਮਾਰੀਸ਼ਸ ਦੀ ਸਿਹਤ ਸੰਭਾਲ, ਕਨੈਕਟੀਵਿਟੀ, ਟਿਕਾਊ ਵਿਕਾਸ ਅਤੇ ਬਲੂ ਇਕੌਨਮੀ (ਸਮੁੰਦਰੀ ਅਰਥ-ਵਿਵਸਥਾ) ਵਿੱਚ ਯੋਗਦਾਨ ਪਾਉਣਗੇ।

ਦੋਵਾਂ ਪ੍ਰਧਾਨ ਮੰਤਰੀਆਂ ਨੇ ਭਾਰਤ ਦੇ ‘ਵਿਜ਼ਨ ਮਹਾਸਾਗਰ’ ਅਤੇ ‘ਨੇਬਰਹੁੱਡ ਫਸਟ’ (ਗੁਆਂਢੀ ਪਹਿਲਾਂ) ਨੀਤੀ ਤਹਿਤ ‘ਭਾਰਤ-ਮਾਰੀਸ਼ਸ ਵਿਚਕਾਰ ਵਧੀ ਰਣਨੀਤਕ ਭਾਈਵਾਲੀ’ ਦੀ ਅਹਿਮੀਅਤ ਅਤੇ ‘ਗਲੋਬਲ ਸਾਊਥ’ ਪ੍ਰਤੀ ਸਾਂਝੀ ਵਚਨਬੱਧਤਾ ਉੱਤੇ ਸਹਿਮਤੀ ਪ੍ਰਗਟਾਈ।

ਦੋਵਾਂ ਆਗੂਆਂ ਨੇ ਆਪਸੀ ਵਿਕਾਸ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੀ ਗੱਲ ਦੁਹਰਾਈ।

 

************

ਐੱਮਜੇਪੀਐੱਸ/ਐੱਸਐੱਸ/ਵੀਜੇ