ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 20ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀ ਹਜ਼ਾਰਾਂ ਪਰਿਵਾਰਾਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ ਅਤੇ ਇਹ ਉਮੀਦਵਾਰਾਂ ਦੀ ਆਪਣੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਦੇ ਵੱਡੇ ਤਿਆਗ ਦਾ ਸਨਮਾਨ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਆਪ ਸਾਰਿਆਂ ਨੂੰ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।”
ਭਾਰਤ ਸਰਕਾਰ ਵਿੱਚ ਨਵੇਂ ਨਿਯੁਕਤ ਹੋਏ ਲੋਕਾਂ ਦਾ ਸਵਾਗਤ ਕਰਦਿਆਂ, ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ ਅਤੇ ਅਜਿਹੇ ਵਿੱਚ ਹਰ ਪ੍ਰਸ਼ਾਸਕੀ ਫ਼ੈਸਲੇ ਰਾਹੀਂ ਵਿਕਸਤ ਅਤੇ ਆਤਮਨਿਰਭਰ ਭਾਰਤ ਦੇ ਦੋਹਰੇ ਮੁਹਿੰਮਾਂ ਨੂੰ ਲਗਾਤਾਰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਸਾਥੀ ਨੌਜਵਾਨਾਂ ਪ੍ਰਤੀ ਉਨ੍ਹਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਨੌਜਵਾਨ ਪੀੜ੍ਹੀ ਦੀ ਪ੍ਰਤਿਭਾ ਅਤੇ ਹੁਨਰ ਨੇ ਦੁਨੀਆ ਦਾ ਭਰੋਸਾ ਜਿੱਤਿਆ ਹੈ, ਜਿਸ ਨਾਲ ਭਾਰਤੀ ਨਵੀਨਤਾਕਾਰਾਂ, ਉੱਦਮੀਆਂ ਅਤੇ ਨੌਜਵਾਨ ਸ਼ਕਤੀ ਤੋਂ ਦੁਨੀਆ ਦੀਆਂ ਉਮੀਦਾਂ ਬਹੁਤ ਵਧ ਗਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਦੁਨੀਆ ਨੂੰ ਸਾਡੇ ਇਨੋਵੇਟਰਾਂ, ਉੱਦਮੀਆਂ ਅਤੇ ਨੌਜਵਾਨ ਸ਼ਕਤੀ ਤੋਂ ਬਹੁਤ ਉਮੀਦਾਂ ਹਨ।”
ਹਾਲ ਹੀ ਵਿੱਚ ਹੋਏ ਬ੍ਰਿਕਸ ਸਿਖਰ ਸੰਮੇਲਨ ਬਾਰੇ ਗੱਲ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਰਣਨੀਤੀ ਰਵਾਇਤੀ ਸਰਕਾਰੀ ਪੱਧਰ ਦੇ ਆਪਸੀ ਸਹਿਯੋਗ ਤੋਂ ਕਿਤੇ ਅੱਗੇ ਵਧ ਕੇ ਅੰਤਰਰਾਸ਼ਟਰੀ ਸਹਿਯੋਗ ਦਾ ਵਿਸਤਾਰ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਬ੍ਰਿਕਸ ਕਨੈਕਟ ਅਤੇ ਬ੍ਰਿਕਸ ਐੱਮਐੱਸਐੱਮਈ ਸਹਿਯੋਗ ਪੋਰਟਲ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉੱਦਮੀਆਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਗਲੋਬਲ ਭਾਈਵਾਲੀਆਂ ਨਾਲ ਜੋੜਨਾ ਹੈ। ਸ਼੍ਰੀ ਮੋਦੀ ਨੇ ਕਿਹਾ, “ਹਰ ਕਿਸੇ ਨੂੰ ਇਸ ਭਾਈਵਾਲੀ ਵਿੱਚ ਸਰਗਰਮ ਤੌਰ ’ਤੇ ਸ਼ਾਮਲ ਹੋਣਾ ਚਾਹੀਦਾ ਹੈ।”
ਪਿਛਲੇ ਕੁਝ ਸਾਲਾਂ ਦੀ ਆਰਥਿਕ ਕੂਟਨੀਤੀ ’ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਲਗਭਗ 40 ਦੇਸ਼ਾਂ ਨਾਲ ਹੋਏ ਮੁਫ਼ਤ ਵਪਾਰ ਸਮਝੌਤੇ ਰੁਜ਼ਗਾਰ ਦੇ ਬੇਮਿਸਾਲ ਮੌਕੇ ਖੋਲ੍ਹ ਰਹੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸਮਝੌਤੇ ਘਰੇਲੂ ਉੱਦਮੀਆਂ ਲਈ ਨਵੇਂ ਬਾਜ਼ਾਰ ਅਤੇ ਮਜ਼ਬੂਤ ਭਾਈਵਾਲੀਆਂ ਬਣਾਉਂਦੇ ਹਨ, ਨਾਲ ਹੀ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਵੀ ਖੋਲ੍ਹਦੇ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਮੁਫ਼ਤ ਵਪਾਰ ਸਮਝੌਤੇ ਸਾਡੇ ਨੌਜਵਾਨਾਂ ਲਈ ਸੰਭਾਵਨਾਵਾਂ ਦੇ ਨਵੇਂ ਦਰਵਾਜ਼ੇ ਖੋਲ੍ਹ ਰਹੇ ਹਨ।”
ਭਵਿੱਖ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਹੁਨਰ ਵਿਕਾਸ ’ਤੇ ਸਰਕਾਰ ਦੇ ਲਗਾਤਾਰ ਧਿਆਨ ਬਾਰੇ ਵਿਸਤਾਰ ਨਾਲ ਦੱਸਦਿਆਂ, ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਿੱਖਿਆ ਨੀਤੀ, ਸਕਿੱਲ ਇੰਡੀਆ ਮਿਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਤੇ ਅਪ੍ਰੈਂਟਿਸਸ਼ਿਪ ਨੂੰ ਹੁਲਾਰਾ ਦੇਣ ਦੇ ਯਤਨ ਵਰਗੀਆਂ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਪੀਐੱਮ-ਸੇਤੂ ਯੋਜਨਾ ’ਤੇ ਵੀ ਚਾਨਣਾ ਪਾਇਆ, ਜਿਸ ਤਹਿਤ ਉਦਯੋਗ ਦੀ ਸਿੱਧੀ ਭਾਗੀਦਾਰੀ ਨਾਲ 60,000 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਹਜ਼ਾਰ ਸਰਕਾਰੀ ਆਈਟੀਆਈ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਸਾਡੀ ਕੋਸ਼ਿਸ਼ ਹੈ ਕਿ ਨੌਜਵਾਨਾਂ ਦੀ ਸਿੱਖਿਆ ਅਤੇ ਹੁਨਰ, ਬਦਲਦੀ ਅਰਥਵਿਵਸਥਾ ਦੀਆਂ ਜ਼ਰੂਰਤਾਂ ਨਾਲ ਕਦਮ ਮਿਲਾ ਕੇ ਚੱਲਣ।”
ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਟਾਰਟਅੱਪ ਈਕੋਸਿਸਟਮ ਵਿੱਚ ਹੋਏ ਜ਼ਬਰਦਸਤ ਵਾਧੇ ਦੀ ਤਾਰੀਫ਼ ਕੀਤੀ ਅਤੇ ਦੁਨੀਆ ਦੇ ਤੀਜੇ ਸਭ ਤੋਂ ਵੱਡੇ ਸਟਾਰਟਅੱਪ ਹੱਬ ਵਜੋਂ ਦੇਸ਼ ਦੀ ਸਥਿਤੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੁਣ ਲਗਭਗ ਅੱਧੇ ਮਾਨਤਾ ਪ੍ਰਾਪਤ ਸਟਾਰਟਅੱਪ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਤੋਂ ਹਨ। ਉਨ੍ਹਾਂ ਨੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਜੋ ਆਪਣੇ ਆਈਡੀਆ ’ਤੇ ਸਰਗਰਮ ਤੌਰ ‘ਤੇ ਕੰਮ ਕਰ ਰਹੇ ਹਨ, ਕੰਪਨੀਆਂ ਬਣਾ ਰਹੇ ਹਨ ਅਤੇ ਆਪਣੇ ਸਾਥੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ, “ਅੱਜ ਪਿੰਡਾਂ, ਕਸਬਿਆਂ ਅਤੇ ਛੋਟੇ ਸ਼ਹਿਰਾਂ ਦੇ ਨੌਜਵਾਨ ਵੀ ਭਾਰਤ ਦੀ ਨਵੀਂ ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।”
ਨਿੱਜੀ ਖੇਤਰ ਵਿੱਚ ਰੁਜ਼ਗਾਰ ਵਧਾਉਣ ਦੀ ਰਣਨੀਤੀ ਦੱਸਦਿਆਂ, ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਵਿਕਸਤ ਭਾਰਤ ਰੁਜ਼ਗਾਰ ਯੋਜਨਾ’ ਦਾ ਜ਼ਿਕਰ ਕੀਤਾ। ਇਹ ਇੱਕ ਲੱਖ ਕਰੋੜ ਰੁਪਏ ਦੀ ਵੱਡੀ ਪਹਿਲ ਹੈ, ਜਿਸ ਦਾ ਉਦੇਸ਼ ਦੋ ਕਰੋੜ ਨੌਜਵਾਨਾਂ ਨੂੰ ਪਹਿਲੀ ਵਾਰ ਰਸਮੀ ਵਰਕਫੋਰਸ (ਸੰਗਠਿਤ ਖੇਤਰ ਦੇ ਰੁਜ਼ਗਾਰ) ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲੀ ਵਾਰ ਨੌਕਰੀ ਪਾਉਣ ਵਾਲੇ ਕਰਮਚਾਰੀਆਂ ਨੂੰ 15,000 ਰੁਪਏ ਤੱਕ ਦਾ ਪ੍ਰੋਤਸਾਹਨ ਦਿੱਤਾ ਜਾਂਦਾ ਹੈ ਅਤੇ ਨਾਲ ਹੀ ਨਵੀਆਂ ਨੌਕਰੀਆਂ ਪੈਦਾ ਕਰਨ ਵਾਲੇ ਮਾਲਕਾਂ ਨੂੰ ਵੀ ਆਰਥਿਕ ਤੌਰ ’ਤੇ ਪੁਰਸਕਾਰ ਦਿੱਤਾ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਸਰਕਾਰ ਦੇਸ਼ ਵਿੱਚ ਰੁਜ਼ਗਾਰ ਵਧਾਉਣ ਲਈ ਹਰ ਮੋਰਚੇ ’ਤੇ ਕੰਮ ਕਰ ਰਹੀ ਹੈ।”
ਰੁਜ਼ਗਾਰ ਸਿਰਜਣ ਨੂੰ ਮਜ਼ਬੂਤ ਸਮੁੱਚੀ ਆਰਥਿਕ ਸਿਹਤ ਨਾਲ ਜੋੜਦਿਆਂ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਨਵੇਂ ਯੁਵਾ ਮੌਕੇ ਤਦ ਹੀ ਸਾਹਮਣੇ ਆਉਂਦੇ ਹਨ ਜਦੋਂ ਅਰਥਵਿਵਸਥਾ ਵਧਦੀ ਹੈ, ਨਿਵੇਸ਼ ਵਧਦਾ ਹੈ ਅਤੇ ਨਵੇਂ ਉਦਯੋਗਾਂ ਦਾ ਵਿਸਤਾਰ ਹੁੰਦਾ ਹੈ। ਉਨ੍ਹਾਂ ਦੇਸ਼ ਦੀ ਪ੍ਰਭਾਵਸ਼ਾਲੀ 7.8 ਪ੍ਰਤੀਸ਼ਤ ਵਿਕਾਸ ਦਰ ਅਤੇ ਪਹਿਲੀ ਤਿਮਾਹੀ ਦੌਰਾਨ ਨਿਵੇਸ਼ ਵਿੱਚ 12 ਪ੍ਰਤੀਸ਼ਤ ਦੇ ਵਾਧੇ ’ਤੇ ਚਾਨਣਾ ਪਾਇਆ, ਇਹ ਦੇਖਦਿਆਂ ਕਿ ਰੇਟਿੰਗ ਏਜੰਸੀਆਂ ਵਿਆਪਕ ਗਲੋਬਲ ਅਨਿਸ਼ਚਿਤਤਾਵਾਂ ਦੇ ਬਾਵਜੂਦ ਦੇਸ਼ ਦੇ ਆਰਥਿਕ ਨਜ਼ਰੀਏ ਨੂੰ ਉੱਨਤ ਕਰ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਦੀ ਇਸ ਵਾਧੇ ਦੇ ਪਿੱਛੇ ਪਿਛਲੇ ਸਾਲਾਂ ਦੇ ਸੁਧਾਰਾਂ ਦਾ ਵੱਡਾ ਯੋਗਦਾਨ ਹੈ।”
ਨਵੇਂ ਅਧਿਕਾਰੀਆਂ ਨੂੰ ਨਿਰੰਤਰ ਪ੍ਰਸ਼ਾਸਨਿਕ ਤਬਦੀਲੀ ਦੇ ਯੁੱਗ ਨੂੰ ਅਪਣਾਉਣ ਦੀ ਹਦਾਇਤ ਕਰਦਿਆਂ, ਪ੍ਰਧਾਨ ਮੰਤਰੀ ਨੇ ਟੈਕਸ ਪਾਲਣਾ ਨੂੰ ਸਰਲ ਬਣਾਉਣ, ਵਪਾਰ ਕਰਨ ਵਿੱਚ ਆਸਾਨੀ ਵਧਾਉਣ, ਸਿੱਖਿਆ ਅਤੇ ਹੁਨਰ ਵਿੱਚ ਸੁਧਾਰਾਂ ਨੂੰ ਲਾਗੂ ਕਰਨ ਅਤੇ ਨਵੀਨਤਾ ਲਈ ਨਵੇਂ ਖੇਤਰ ਖੋਲ੍ਹਣ ਦੀ ਅਹਿਮ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨ ਨੌਕਰਸ਼ਾਹਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ਼ਾਸਨ ਵਿੱਚ ਸੁਧਾਰ ਦੀ ਗਤੀ ਅਜਿੱਤ ਬਣੀ ਰਹੇ। ਸ਼੍ਰੀ ਮੋਦੀ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਦੇਸ਼ ਵਿੱਚ ਰਿਫੌਰਮ ਐਕਸਪ੍ਰੈੱਸ ਲਗਾਤਾਰ ਪੂਰੀ ਰਫ਼ਤਾਰ ਨਾਲ ਚੱਲੇ।”
ਪ੍ਰਧਾਨ ਮੰਤਰੀ ਨੇ ਲਹਿਰਾਂ ’ਤੇ ਜਿੱਤ ਪ੍ਰਾਪਤ ਕਰਨ ਲਈ ਸੂਰਜ, ਸਮੁੰਦਰ, ਕਿਸ਼ਤੀ ਅਤੇ ਮਲਾਹ ਨੂੰ ਆਪਣਾ ਬਣਾਉਣ ਵਾਲੀਆਂ ਆਪਣੀਆਂ ਕਵਿਤਾ ਦੀਆਂ ਲਾਈਨਾਂ ਦਾ ਹਵਾਲਾ ਦਿੰਦੇ ਹੋਏ, ਨਵੇਂ ਅਧਿਕਾਰੀਆਂ ਨੂੰ ਦੇਸ਼ ਦੇ ਨੌਜਵਾਨਾਂ ਦੀਆਂ ਡੂੰਘੀਆਂ ਇੱਛਾਵਾਂ ਨੂੰ ਪੂਰਾ ਕਰਕੇ ਅਜਿਹਾ ਹੀ ਹੌਂਸਲਾ ਦਿਖਾਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਫਾਈਲ ’ਤੇ ਦਸਤਖ਼ਤ ਅਤੇ ਹਰ ਪ੍ਰਸ਼ਾਸਨਿਕ ਫ਼ੈਸਲੇ ਨਾਲ ਰੁਕਾਵਟਾਂ ਦੂਰ ਹੋਣੀਆਂ ਚਾਹੀਦੀਆਂ ਹਨ, ਨਵੇਂ ਵਿਚਾਰਾਂ ਨੂੰ ਪ੍ਰਫੁੱਲਤ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਨਵੀਨਤਾ ’ਤੇ ਅਧਾਰਿਤ ਨਿਵੇਸ਼ ਨੂੰ ਹੁਲਾਰਾ ਮਿਲਣਾ ਚਾਹੀਦਾ ਹੈ, ਜਿਸ ਨਾਲ ਆਖਿਰਕਾਰ ਰੁਜ਼ਗਾਰ ਪੈਦਾ ਹੋਵੇ। ਸ਼੍ਰੀ ਮੋਦੀ ਨੇ ਕਿਹਾ, “ਹਰ ਫਾਈਲ ’ਤੇ ਤੁਹਾਡੇ ਦਸਤਖ਼ਤ ਅਜਿਹੇ ਹੋਣੇ ਚਾਹੀਦੇ ਹਨ ਜੋ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਅੱਗੇ ਵਧਾਉਣ।”
ਨਵੇਂ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਆਪਣੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਵਿੱਚ ਮਿਲੀ ਨਵੀਂ ਤਾਕਤ ਦੀ ਵਰਤੋਂ ਪੂਰੀ ਸੰਵੇਦਨਸ਼ੀਲਤਾ ਨਾਲ ਕਰਨ ਲਈ ਕਿਹਾ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਉਨ੍ਹਾਂ ਨੌਕਰਸ਼ਾਹੀ ਦੀਆਂ ਰੁਕਾਵਟਾਂ ਨੂੰ ਸਰਗਰਮੀ ਨਾਲ ਦੂਰ ਕਰਨ ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਨੇ ਖ਼ੁਦ ਸੇਵਾ ਵਿੱਚ ਆਉਣ ਤੋਂ ਪਹਿਲਾਂ ਕੀਤਾ ਸੀ। ਸ਼੍ਰੀ ਮੋਦੀ ਨੇ ਕਿਹਾ, “ਤੁਹਾਡੀ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜਿਨ੍ਹਾਂ ਮੁਸ਼ਕਲਾਂ ਵਿੱਚੋਂ ਤੁਸੀਂ ਗੁਜ਼ਰੇ ਹੋ, ਦੂਜੇ ਨੌਜਵਾਨਾਂ ਨੂੰ ਉਨ੍ਹਾਂ ਵਿੱਚੋਂ ਨਾ ਗੁਜ਼ਰਨਾ ਪਵੇ।”
ਤੇਜ਼ੀ ਨਾਲ ਬਦਲਦੀ ਦੁਨੀਆ ਵਿੱਚ ਉਮਰ ਭਰ ਸਿੱਖਦੇ ਰਹਿਣ ਦੀ ਸੋਚ ਨੂੰ ਉਤਸ਼ਾਹਿਤ ਕਰਦਿਆਂ, ਪ੍ਰਧਾਨ ਮੰਤਰੀ ਨੇ ਨਵੇਂ ਕਰਮਚਾਰੀਆਂ ਨੂੰ ਕਿਹਾ ਕਿ ਉਹ ‘ਮਿਸ਼ਨ ਕਰਮਯੋਗੀ’ ਫਰੇਮਵਰਕ ਰਾਹੀਂ ਲਗਾਤਾਰ ਆਪਣੇ ਹੁਨਰਾਂ ਨੂੰ ਬਿਹਤਰ ਬਣਾਉਣ ਅਤੇ ਨਵੀਂ ਤਕਨੀਕ ਵਿੱਚ ਮੁਹਾਰਤ ਹਾਸਲ ਕਰਨ। ਉਨ੍ਹਾਂ ਨੇ ਦੱਸਿਆ ਕਿ ‘ਕਰਮਯੋਗੀ ਪ੍ਰਾਰੰਭ’ ਮੌਡਿਊਲ ਖ਼ਾਸ ਤੌਰ ’ਤੇ ਨਵੇਂ ਕਰਮਚਾਰੀਆਂ ਨੂੰ ਪ੍ਰਣਾਲੀ ਨੂੰ ਸਮਝਣ ਅਤੇ ਆਈਜੀਓਟੀ ਪਲੈਟਫਾਰਮ ’ਤੇ ਪਹਿਲਾਂ ਤੋਂ ਮੌਜੂਦ 1.7 ਕਰੋੜ ਕਰਮਚਾਰੀਆਂ ਨਾਲ ਜੁੜਨ ਵਿੱਚ ਮਦਦ ਕਰਨ ਲਈ ਬਣਾਇਆ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ, “ਤੁਸੀਂ ਜਿੰਨਾ ਜ਼ਿਆਦਾ ਖ਼ੁਦ ਨੂੰ ਬਿਹਤਰ ਬਣਾਓਗੇ, ਦੇਸ਼ ਦੇ ਨਾਗਰਿਕਾਂ ਦੀ ਓਨੀ ਹੀ ਚੰਗੀ ਤਰ੍ਹਾਂ ਸੇਵਾ ਕਰ ਸਕੋਗੇ।”
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਕਿਸੇ ਵੀ ਸਰਕਾਰ ਦੀ ਅਸਲ ਤਾਕਤ ਜਨਤਾ ਦਾ ਭਰੋਸਾ ਹੁੰਦੀ ਹੈ, ਪ੍ਰਧਾਨ ਮੰਤਰੀ ਨੇ ਨਵੇਂ ਕਰਮਚਾਰੀਆਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਜਿਵੇਂ ਕਿ ਬਜ਼ੁਰਗਾਂ ਦੀ ਪੈਨਸ਼ਨ ਪ੍ਰੋਸੈੱਸ ਕਰਨਾ, ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣਾ ਅਤੇ ਕਿਸਾਨਾਂ ਨੂੰ ਸਬਸਿਡੀ ਦੇਣਾ – ਸਿੱਧੇ ਤੌਰ ’ਤੇ ਆਮ ਲੋਕਾਂ ਦੀ ਜ਼ਿੰਦਗੀ ’ਤੇ ਅਸਰ ਪਾਉਂਦੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਵਿਹਾਰ, ਕੰਮ ਕਰਨ ਦੀ ਸਮਰੱਥਾ, ਇਮਾਨਦਾਰੀ ਅਤੇ ਸੰਵੇਦਨਸ਼ੀਲਤਾ ਹੀ ਆਖਿਰਕਾਰ ਇਹ ਤੈਅ ਕਰੇਗੀ ਕਿ ਸਰਕਾਰ ਨਾਲ ਨਾਗਰਿਕਾਂ ਦਾ ਨਿੱਜੀ ਤਜਰਬਾ ਕਿਹੋ ਜਿਹਾ ਰਹਿੰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਤੁਹਾਡਾ ਵਿਹਾਰ, ਤੁਹਾਡੀ ਸੰਵੇਦਨਸ਼ੀਲਤਾ, ਤੁਹਾਡੀ ਕਾਰਜਕੁਸ਼ਲਤਾ, ਤੁਹਾਡੀ ਇਮਾਨਦਾਰੀ – ਇਹ ਸਭ ਮਿਲ ਕੇ ਤੈਅ ਕਰਨਗੇ ਕਿ ਸਰਕਾਰ ਨਾਲ ਉਸ ਨਾਗਰਿਕ ਦਾ ਤਜਰਬਾ ਕਿਹੋ ਜਿਹਾ ਹੋਵੇਗਾ।”
ਆਪਣੇ ਸੰਬੋਧਨ ਦੀ ਸਮਾਪਤੀ ਇੱਕ ਸ਼ਕਤਸਾਲੀ ਪ੍ਰਸ਼ਾਸਨਿਕ ਮੰਤਰ ਨਾਲ ਕਰਦਿਆਂ, ਪ੍ਰਧਾਨ ਮੰਤਰੀ ਨੇ ਨਵੇਂ ਅਧਿਕਾਰੀਆਂ ਨੂੰ ਆਪਣੀ ਰੋਜ਼ਾਨਾ ਦੀ ਸੇਵਾ ਵਿੱਚ ‘ਨਾਗਰਿਕ ਦੇਵੋ ਭਵ’ (ਨਾਗਰਿਕ ਹੀ ਪ੍ਰਮਾਤਮਾ ਹੈ) ਦੀ ਭਾਵਨਾ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਨਾਗਰਿਕ ਸੇਵਾ ਨੂੰ ਰਾਸ਼ਟਰ ਸੇਵਾ ਦੇ ਸਮਾਨ ਦੱਸਿਆ। ਉਨ੍ਹਾਂ ਨੇ ਅਟੁੱਟ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਸਾਰੇ ਵਿਭਾਗਾਂ ਵਿੱਚ ਪੂਰੀ ਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣਗੇ। ਸ਼੍ਰੀ ਮੋਦੀ ਨੇ ਕਿਹਾ, “ਤੁਹਾਡੀ ਸਫਲਤਾ ਤਦ ਹੋਰ ਵੀ ਵੱਡੀ ਹੋਵੇਗੀ ਜਦੋਂ ਤੁਹਾਡੇ ਕੰਮ ਨਾਲ ਕਿਸੇ ਨਾਗਰਿਕ ਦਾ ਜੀਵਨ ਆਸਾਨ ਬਣੇਗਾ।”
https://x.com/narendramodi/status/2101207581377405008
https://x.com/PMOIndia/status/2101208454224285761
https://x.com/PMOIndia/status/2101208975912100198
https://x.com/PMOIndia/status/2101209389155918032
https://www.youtube.com/watch?v=faM-lfvqFOM
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
India's Yuva Shakti is at the heart of our journey towards a Viksit Bharat. The Rozgar Mela reflects our commitment to creating new opportunities for the youth. https://t.co/lHgFkJ6zmM
— Narendra Modi (@narendramodi) September 19, 2026
हमारे युवाओं के talent और skills ने पूरी दुनिया का भरोसा जीता है।
— PMO India (@PMOIndia) September 19, 2026
दुनिया को हमारे innovators... हमारे entrepreneurs... और हमारी युवा शक्ति से बहुत उम्मीदें है: PM @narendramodi
Free Trade Agreements हमारे युवाओं के लिए संभावनाओँ के नए द्वार बना रहे हैं।
— PMO India (@PMOIndia) September 19, 2026
इस तरह के trade agreements से हमारे entrepreneurs के लिए नई partnerships के रास्ते खुलते हैं, नए markets के रास्ते खुलते हैं और हमारे युवाओं के लिए career में नई possibilities बनती हैं: PM @narendramodi
भारत आज दुनिया का तीसरा सबसे बड़ा startup ecosystem है।
— PMO India (@PMOIndia) September 19, 2026
और भारत की startup story अब केवल बड़े शहरों की कहानी नहीं है।
आज करीब आधे recognised startups
Tier 2 और Tier 3 शहरों में हैं: PM @narendramodi