Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤੀ ਤੂਫਾਨ ‘ਫਾਨੀ’ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਆਯੋਜਿਤ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤੀ ਤੁਫਾਨ ‘ਫਾਨੀ’ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਆਯੋਜਿਤ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲਸਕੱਤਰ, ਪ੍ਰਧਾਨ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ, ਗ੍ਰਿਹ ਸਕੱਤਰ ਅਤੇ ਆਈਐੱਮਡੀ, ਐੱਨਡੀਆਰਐੱਫ, ਐੱਨਡੀਐੱਮਏ, ਪ੍ਰਧਾਨ ਮੰਤਰੀ ਦਫ਼ਤਰ ਆਦਿ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੂੰ ਇਸ ਚੱਕਰਵਾਤੀ ਤੁਫਾਨ ਦੀ ਸੰਭਾਵਿਤ ਦਿਸ਼ਾ ਅਤੇ ਇਸ ਨਾਲ ਨਿਪਟਣ ਦੀਆਂ ਤਿਆਰੀਆਂ ਤਹਿਤ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂ ਕਰਵਾਇਆ ਗਿਆ।

ਇਨ੍ਹਾਂ ਕਦਮਾਂ ਵਿੱਚ ਲੋੜੀਂਦੇ ਸੰਸਾਧਨਾਂ ਦੀਵਿਵਸਥਾ ਕਰਨਾ, ਐੱਨਡੀਆਰਐੱਫ ਅਤੇ ਹਥਿਆਰਬੰਦ ਬਲਾਂ ਦੀਆਂ ਟੀਮਾਂ ਦੀ ਤੈਨਾਤੀ, ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਵਿਵਸਥਾ ਕਰਨਾ ਅਤੇ ਬਿਜਲੀ ਅਤੇ ਦੂਰ ਸੰਚਾਰ ਸੇਵਾਵਾਂ ਦੀ ਬਹਾਲੀ ਨਾਲ ਜੁੜੀਆਂ ਵਿਕਲਪਿਕ ਪ੍ਰਣਾਲੀਆਂ ਦਾ ਇੰਤਜਾਮ ਕਰਨਾ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਸੰਭਾਵਿਤ ਹਾਲਾਤ ਦੀ ਸਮੀਖਿਆ ਕਰਨ ਤੋਂ ਬਾਅਦ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਪ੍ਰਭਾਵਿਤ ਰਾਜਾਂ ਦੇ ਅਧਿਕਾਰੀਆਂ ਨਾਲ ਨਜਦੀਕੀ ਤਾਲਮੇਲ ਨਿਰੰਤਰ ਬਣਾਉਣ ਬਣਾਈ ਰੱਖਣ ਦਾ ਨਿਰਦੇਸ਼ ਦਿੱਤਾ, ਤਾਕਿ ਇਸ ਦਿਸ਼ਾ ਵਿੱਚ ਇਹਤਿਆਤੀਕਦਮ ਸੁਨਿਸਚਿਤ ਕੀਤੇ ਜਾ ਸਕਣ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਜ਼ਰੂਰਤ ਅਨੁਸਾਰ ਰਾਹਤ ਅਤੇ ਬਚਾਅ ਕਾਰਜਾਂ ਲਈ ਠੋਸ ਕਦਮ ਉਠਾਉਣ ਦਾ ਵੀ ਨਿਰਦੇਸ਼ ਦਿੱਤਾ।

***

ਏਕੇਟੀ/ਵੀਜੇ/ਐੱਸਬੀਪੀ