Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਵਡਰਾਡ (Vadrad) ਸਥਿਤ ਸਬਜ਼ੀ ਉੱਤਮਤਾ ਕੇਂਦਰ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਗੁਜਰਾਤ ਦੇ ਸਾਬਰਕੰਥਾ ਜਿਲ੍ਹੇ ਵਿੱਚ ਵਡਰਾਡ (Vadrad) ਸਥਿਤ ਸਬਜ਼ੀ ਉੱਤਮਤਾ ਕੇਂਦਰ ਦਾ ਦੌਰਾ ਕੀਤਾ।

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੂੰ ਇਸ ਕੇਂਦਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਵੀਡੀਓ ਲਿੰਕ ਜ਼ਰੀਏ ਕੱਛ ਜਿਲ੍ਹੇ ਦੇ ਕੁਕਾਮਾ ( Kukama) ਸਥਿਤ ਖਜੂਰ ਉੱਤਮਤਾ ਕੇਂਦਰ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਕੱਛ ਜਿਲ੍ਹੇ ਦੇ ਕਿਸਾਨਾਂ ਨਾਲ ਸੰਵਾਦ ਕੀਤਾ।

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਜ਼ਰਾਈਲ ਨੇ ਪੂਰੀ ਦੁਨੀਆ ਨੂੰ ਇਹ ਰਾਹ ਦਿਖਾਇਆ ਹੈ ਕਿ ਆਖਰਕਾਰ ਖੇਤੀਬਾੜੀ ਖੇਤਰ ਦੀ ਪ੍ਰਧਾਨਤਾ ਵਾਲੇ ਕਿਸੇ ਦੇਸ਼ ਵਿੱਚ ਵੱਡਾ ਬਦਲਾਅ ਕਿਵੇਂ ਲਿਆਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਟੈਕਨੋਲੋਜੀ ਦਾ ਇਸਤੇਮਾਲ ਕਰਨ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਇਹ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਭਾਰਤ ਸਾਲ 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੀ ਦਿਸ਼ਾ ਵਿੱਚ ਕਿਵੇਂ ਇਨੋਵੇਟਿਵ ਕਦਮ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਦੇ ਨਾਲ-ਨਾਲ ਖੇਤੀਬਾੜੀ ਦੇ ਇਨੋਵਟਿਵ ਤੌਰ-ਤਰੀਕਿਆਂ ’ਤੇ ਧਿਆਨ ਦੇਣਾ ਅਤਿਅੰਤ ਜ਼ਰੂਰੀ ਹੈ।

*****

ਏਕਟੀ/ਐੱਸਐੱਚ/ਬੀਐੱਮ