Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਵਿਦਾਇਗੀ ਸੰਦੇਸ਼


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਸਾਰੇ ਸੇਵਾਮੁਕਤ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਵਿਅਕਤ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਸਾਰੇ ਮੈਂਬਰਾਂ ਦਾ ਇੱਕ ਵਿਸ਼ੇਸ਼ ਮਹੱਤਵ ਹੈ ਅਤੇ ਇਨ੍ਹਾਂ ਨੇ ਆਪਣੇ ਤੌਰ ਤਰੀਕਿਆਂ ਨਾਲ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂਬਰਾਂ ਨੇ ਦੇਸ਼ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ੍ਰੇਸ਼ਠ ਯੋਗਤਾਵਾਂ ਨਾਲ ਕੰਮ ਕੀਤਾ ਹੈ ਅਤੇ ਰਾਸ਼ਟਰ ਇਨ੍ਹਾਂ ਦੇ ਯੋਗਦਾਨ ਨੂੰ ਕਦੇ ਭੁਲਾ ਨਹੀਂ ਸਕੇਗਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸੀਨੀਅਰ ਮੈਂਬਰਾਂ ਕਰਕੇ ਉੱਚ ਸਦਨ ਦਾ ਅਨੂਠਾ ਮਹੱਤਵ ਹੈ ਅਤੇ ਇਹ ਨੀਤੀ-ਨਿਰਧਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੇਵਾਮੁਕਤ ਹੋ ਰਹੇ ਮੈਂਬਰਾਂ ਵਿੱਚੋਂ ਕੁੱਝ ਮੈਂਬਰਾਂ ਅਤੇ ਉਨ੍ਹਾਂ ਦੇ ਯੋਗਦਾਨ ਦਾ ਵਿਸ਼ੇਸ਼ ਉਲੇਖ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਲੰਬੇ ਸਮੇਂ ਤੋਂ ਰੁਕੇ ਹੋਏ ਤਿੰਨ ਤਲਾਕ ’ਤੇ ਫ਼ੈਸਲਾ ਲੈਣ ਦੇ ਮੌਕੇ ’ਤੇ ਸੰਸਦ ਦਾ ਹਿੱਸਾ ਨਾ ਹੋਣਾ ਬਦਕਿਸਮਤੀ ਹੋਵੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੇਵਾਮੁਕਤ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਲੋਕ ਸਭਾ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਦਵਾਰ ਉਨ੍ਹਾਂ ਲਈ ਹਮੇਸ਼ਾਂ ਖੁੱਲ੍ਹੇ ਰਹਿਣਗੇ। ਉਨ੍ਹਾਂ ਨੇ ਸੇਵਾਮੁਕਤ ਮੈਂਬਰਾਂ ਨੂੰ ਮਹੱਤਵਪੂਰਨ ਮੁੱਦਿਆਂ ’ਤੇ ਆਪਣੇ ਵਿਚਾਰ ਨਿਰੰਤਰ ਸਾਂਝਾ ਕਰਨ ਦਾ ਸੱਦਾ ਦਿੱਤਾ।

***

ਏਕੇਟੀ/ਐੱਸਐੱਚ