Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੇ 73ਵੇਂ ਜਨਮ ਦਿਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਉਨ੍ਹਾਂ ਦੇ 73ਵੇਂ ਜਨਮ ਦਿਨ ‘ਤੇ ਨਿੱਘੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਉਨ੍ਹਾਂ ਦੇ ਸਾਰੇ ਯਤਨਾਂ ਵਿੱਚ ਸਫ਼ਲਤਾ ਦੀ ਕਾਮਨਾ ਕੀਤੀ।

ਦੋਵਾਂ ਨੇਤਾਵਾਂ ਨੇ ਦੁਵੱਲੀ ਕਾਰਜ-ਯੋਜਨਾਵਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਾਰਤ ਅਤੇ ਰੂਸ ਦਰਮਿਆਨ ਖ਼ਾਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ 23ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਲਈ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਚਾਹਵਾਨ ਹਨ।

************

ਐੱਮਜੇਪੀਐੱਸ/ ਐੱਸਟੀ