Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਭਾਰਤੀ ਤੀਰ-ਅੰਦਾਜ਼ੀ ਟੀਮ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਭਾਰਤੀ ਤੀਰ-ਅੰਦਾਜ਼ੀ ਟੀਮ ਨੂੰ ਵਧਾਈ ਦਿੱਤੀ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਨੇ ਚੈਂਪੀਅਨਸ਼ਿਪ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ 6 ਸੋਨ ਤਗਮੇ ਸਮੇਤ 10 ਤਗਮੇ ਜਿੱਤੇ ਹਨ। ਉਨ੍ਹਾਂ ਨੇ 18 ਸਾਲਾਂ ਦੇ ਵਕਫ਼ੇ ਤੋਂ ਬਾਅਦ ਪ੍ਰਾਪਤ ਕੀਤੇ ਇਤਿਹਾਸਕ ਰਿਕਰਵ ਪੁਰਸ਼ਾਂ ਦੇ ਸੋਨ ਤਗਮੇ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਮਜ਼ਬੂਤ ​​ਪ੍ਰਦਰਸ਼ਨ ਅਤੇ ਕੰਪਾਊਂਡ ਖ਼ਿਤਾਬ ਦੇ ਸਫਲ ਬਚਾਅ ਦੀ ਵੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਦੇਸ਼ ਭਰ ਦੇ ਬਹੁਤ ਸਾਰੇ ਉੱਭਰਦੇ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ ‘ਤੇ ਕਿਹਾ;

“ਸਾਡੀ ਤੀਰ-ਅੰਦਾਜ਼ੀ ਟੀਮ ਨੂੰ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 2025 ਵਿੱਚ ਉਨ੍ਹਾਂ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਵਧਾਈਆਂ। ਭਾਰਤੀ ਤੀਰ-ਅੰਦਾਜ਼ੀ ਟੀਮ ਨੇ 6 ਸੋਨ ਤਗਮਿਆਂ ਸਮੇਤ 10 ਤਗਮੇ ਜਿੱਤੇ ਹਨ। ਇਨ੍ਹਾਂ ਵਿੱਚੋਂ 18 ਸਾਲਾਂ ਬਾਅਦ ਇਤਿਹਾਸਕ ਰਿਕਰਵ ਪੁਰਸ਼ਾਂ ਦਾ ਸੋਨ ਤਗਮਾ ਮਹੱਤਵਪੂਰਨ ਸੀ। ਵਿਅਕਤੀਗਤ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਕੰਪਾਊਂਡ ਖ਼ਿਤਾਬ ਦਾ ਸਫਲ ਬਚਾਅ ਵੀ ਸੀ। ਇਹ ਸੱਚਮੁੱਚ ਇੱਕ ਬਹੁਤ ਹੀ ਖ਼ਾਸ ਪ੍ਰਾਪਤੀ ਹੈ, ਜੋ ਬਹੁਤ ਸਾਰੇ ਉੱਭਰਦੇ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ।”

 

************

ਐਮਜੇਪੀਐਸ/ਐਸਟੀ