Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਵੈਨੇਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਨੇ ਫ਼ੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਵੈਨੇਜ਼ੁਏਲਾ ਗਣਰਾਜ ਦੀ ਕਾਰਜਕਾਰੀ ਰਾਸ਼ਟਰਪਤੀ ਮਾਣਯੋਗ ਸ਼੍ਰੀਮਤੀ ਡੇਲਸੀ ਏਲੋਈਨਾ ਰੋਡ੍ਰਿਗਜ਼ ਗੋਮੇਜ਼ ਨਾਲ ਫ਼ੋਨ ‘ਤੇ ਗੱਲ ਹੋਈ।

ਦੋਵੇਂ ਆਗੂਆਂ ਨੇ ਵਪਾਰ ਅਤੇ ਨਿਵੇਸ਼, ਊਰਜਾ, ਡਿਜੀਟਲ ਟੈਕਨਾਲੋਜੀ, ਸਿਹਤ, ਖੇਤੀਬਾੜੀ ਅਤੇ ਲੋਕਾਂ ਦੇ ਵਿੱਚ ਆਪਸੀ ਸਬੰਧਾਂ ਸਮੇਤ ਸਾਰੇ ਖੇਤਰਾਂ ਵਿੱਚ ਭਾਰਤ-ਵੈਨੇਜ਼ੁਏਲਾ ਸਾਂਝੇਦਾਰੀ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨ ‘ਤੇ ਸਹਿਮਤੀ ਪ੍ਰਗਟ ਕੀਤੀ।

ਦੋਵਾਂ ਆਗੂਆਂ ਨੇ ਆਪਸੀ ਹਿਤ ਦੇ ਵੱਖ-ਵੱਖ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਗਲੋਬਲ ਸਾਊਥ ਲਈ ਆਪਣੇ ਨੇੜਲੇ ਸਹਿਯੋਗ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਦੋਵੇਂ ਆਗੂਆਂ ਨੇ ਭਵਿੱਖ ਵਿੱਚ ਵੀ ਸੰਪਰਕ ਬਣਾਈ ਰੱਖਣ ‘ਤੇ ਸਹਿਮਤੀ ਪ੍ਰਗਟ ਕੀਤੀ।

*********

ਐੱਮਜੇਪੀਐੱਸ/ ਵੀਜੇ