Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਤਰ ਦੇ ਅਮੀਰ ਮਹਾਮਹਿਮ ਸ਼ੇਖ਼ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਇਸ ਗੱਲਬਾਤ ਦੌਰਾਨ ਕਤਰ ਨਾਲ ਭਾਰਤ ਦੀ ਅਟੁੱਟ ਏਕਤਾ ਨੂੰ ਦੁਹਰਾਇਆ ਅਤੇ ਕਤਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਕਿਸੇ ਵੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ।

ਦੋਵਾਂ ਆਗੂਆਂ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਤੁਰੰਤ ਜ਼ਰੂਰਤ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਕਤਰ ਵਿੱਚ ਭਾਰਤੀ ਭਾਈਚਾਰੇ ਨੂੰ ਕਤਰ ਦੀ ਲੀਡਰਸ਼ਿਪ ਵੱਲੋਂ ਦਿੱਤੇ ਗਏ ਨਿਰੰਤਰ ਸਮਰਥਨ ਅਤੇ ਪਿਆਰ ਲਈ ਧੰਨਵਾਦ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਮੈਂ ਆਪਣੇ ਭਰਾ ਕਤਰ ਦੇ ਅਮੀਰ ਮਹਾਮਹਿਮ ਸ਼ੇਖ਼ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ। ਅਸੀਂ ਕਤਰ ਦੇ ਨਾਲ ਅਟੁੱਟ ਏਕਤਾ ਨਾਲ ਖੜ੍ਹੇ ਹਾਂ ਅਤੇ ਉਸ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਕਿਸੇ ਵੀ ਉਲੰਘਣਾ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਗੱਲਬਾਤ ਅਤੇ ਕੂਟਨੀਤੀ ਰਾਹੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਤੁਰੰਤ ਜ਼ਰੂਰਤ ’ਤੇ ਜ਼ੋਰ ਦਿੱਤਾ। ਮੈਂ ਇਸ ਚੁਣੌਤੀਪੂਰਨ ਸਮੇਂ ਦੌਰਾਨ ਕਤਰ ਵਿੱਚ ਭਾਰਤੀ ਭਾਈਚਾਰੇ ਦੇ ਉਨ੍ਹਾਂ ਦੇ ਨਿਰੰਤਰ ਸਮਰਥਨ ਅਤੇ ਪਿਆਰ ਲਈ ਧੰਨਵਾਦ ਪ੍ਰਗਟ ਕੀਤਾ।

@TamimBinHamad”

************

ਐੱਮਜੇਪੀਐੱਸ/ਐੱਸਟੀ