Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ਟੀਮ ਦੇ ਅਸਧਾਰਨ ਹੁਨਰ, ਦ੍ਰਿੜ੍ਹ ਸੰਕਲਪ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਟੀਮ ਨੇ ਜ਼ਬਰਦਸਤ ਹਿੰਮਤ ਦਿਖਾਈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖ਼ੁਸ਼ੀ ਨਾਲ ਭਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ;

“ਚੈਂਪੀਅਨਜ਼!

ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਟੀਮ ਨੂੰ ਤਹਿ ਦਿਲੋਂ ਵਧਾਈ!

ਇਹ ਸ਼ਾਨਦਾਰ ਜਿੱਤ ਟੀਮ ਦੇ ਅਸਧਾਰਨ ਹੁਨਰ, ਦ੍ਰਿੜ੍ਹ ਸੰਕਲਪ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਪੂਰੇ ਟੂਰਨਾਮੈਂਟ ਦੌਰਾਨ ਟੀਮ ਨੇ ਜ਼ਬਰਦਸਤ ਹਿੰਮਤ ਦਿਖਾਈ।

ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖ਼ੁਸ਼ੀ ਨਾਲ ਭਰ ਦਿੱਤਾ ਹੈ।

ਸ਼ਾਬਾਸ਼, ਟੀਮ ਇੰਡੀਆ!”

 

************

 

ਐੱਮਜੇਪੀਐੱਸ/ਐੱਸਟੀ