Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮੀ ਗਣਰਾਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਨੂੰ ਈਰਾਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਖੇਤਰ ਵਿੱਚ ਹਾਲ ਹੀ ਦੀਆਂ ਘਟਨਾਵਾਂ ‘ਤੇ ਆਪਣਾ ਨਜ਼ਰੀਆ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਬਦਲਦੀ ਸੁਰੱਖਿਆ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਭਾਰਤ ਦੇ ਇਸ ਨਿਰੰਤਰ ਰੁਖ਼ ਨੂੰ ਦੁਹਰਾਇਆ ਕਿ ਸਾਰੇ ਮੁੱਦਿਆਂ ਨੂੰ ਸਿਰਫ਼ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਈਰਾਨ ਸਮੇਤ ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਸਬੰਧ ਵਿੱਚ ਭਾਰਤ ਦੀ ਤਰਜੀਹ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ  ਉਨ੍ਹਾਂ ਨੇ ਊਰਜਾ ਅਤੇ ਵਸਤੂਆਂ ਦੀ ਨਿਰਵਿਘਨ ਆਵਾਜਾਈ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਦੋਵੇਂ ਨੇਤਾ ਇੱਕ ਦੂਜੇ ਦੇ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।

************

ਐੱਮਜੇਪੀਐੱਸ/ਵੀਜੇ