Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਫੋਨ ਆਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਅਨੁਰਾ ਕੁਮਾਰਾ ਦਿਸਾਨਾਯਕਾ ਦਾ ਫੋਨ ਆਇਆ।

ਦੋਵੇਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਬਦਲਦੀ ਸਥਿਤੀ ਬਾਰੇ ਚਰਚਾ ਕੀਤੀ, ਜਿਸ ਵਿੱਚ ਵਿਸ਼ਵਵਿਆਪੀ ਊਰਜਾ ਸੁਰੱਖਿਆ ‘ਤੇ ਅਸਰ ਪਾਉਣ ਵਾਲੀਆਂ ਰੁਕਾਵਟਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਦੋਵੇਂ ਨੇਤਾਵਾਂ ਨੇ ਪੂਰੀ ਦੁਨੀਆ ਦੇ ਹਿਤ ਵਿੱਚ ਸਮੁੰਦਰੀ ਮਾਰਗਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਬਣਾਏ ਰੱਖਣ ਦੇ ਮਹੱਤਵ ਨੂੰ ਦੁਹਰਾਇਆ।

ਦੋਵਾਂ ਨੇਤਾਵਾਂ ਨੇ ਭਾਰਤ-ਸ੍ਰੀਲੰਕਾ ਊਰਜਾ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਖੇਤਰੀ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਵਾਲੀਆਂ ਵੱਖ-ਵੱਖ ਪਹਿਲਕਦਮੀਆਂ ਦੀ ਤਰੱਕੀ ਬਾਰੇ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਨੇਬਰਹੁੱਡ ਫਸਟ ਨੀਤੀ ਅਤੇ ਮਹਾਸਾਗਰ ਵਿਜ਼ਨ ਦੇ ਅਨੁਸਾਰ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ।

 ਦੋਵਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

*********

ਐੱਮਜੇਪੀਐੱਸ/ਪੀਆਰਕੇ/ਏਕੇ