Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਸਮੇਂ ਦੀ ਲੋੜ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਹੋਰ ਵਧੇਰੇ ਜੀਵੰਤ ਅਤੇ ਭਾਗੀਦਾਰ ਬਣਾਉਣ ਲਈ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਸਮੇਂ ਦੀ ਲੋੜ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਸ ਰਾਖਵੇਂਕਰਨ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਹੁਤ ਹੀ ਮੰਦਭਾਗੀ ਹੋਵੇਗੀ। ਉਨ੍ਹਾਂ ਨੇ ਇਸ ਵਿਸ਼ੇ ‘ਤੇ ਆਪਣੇ ਵਿਸਤ੍ਰਿਤ ਵਿਚਾਰ ਅਤੇ ਦ੍ਰਿਸ਼ਟੀਕੋਣ ਹਾਲ ਹੀ ਵਿੱਚ ਪ੍ਰਕਾਸ਼ਿਤ ਇੱਕ ਓਪ-ਐਡ ਲੇਖ ਰਾਹੀਂ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਔਰਤਾਂ ਲਈ ਵਿਧਾਨਕ ਸੰਸਥਾਵਾਂ ਵਿੱਚ ਰਾਖਵਾਂਕਰਨ ਸਮੇਂ ਦੀ ਲੋੜ ਹੈ! ਇਸ ਨਾਲ ਸਾਡਾ ਲੋਕਤੰਤਰ ਹੋਰ ਵਧੇਰੇ ਜੀਵੰਤ ਅਤੇ ਭਾਗੀਦਾਰ ਬਣੇਗਾ। ਇਸ ਰਾਖਵੇਂਕਰਨ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਹੁਤ ਹੀ ਮੰਦਭਾਗੀ ਹੋਵੇਗੀ। ਇਸੇ ਨੂੰ ਲੈ ਕੇ ਮੈਂ ਆਪਣੇ ਵਿਚਾਰ ਇਸ ਲੇਖ ਵਿੱਚ ਸਾਂਝੇ ਕੀਤੇ ਹਨ।”

************

ਐੱਮਜੇਪੀਐੱਸ/ਪੀਆਰਕੇ