ਪੀਐੱਮਇੰਡੀਆ
ਭਾਰਤ ਦੀ ਨਾਰੀ ਸ਼ਕਤੀ ਨੇ ਬੇਮਿਸਾਲ ਯੋਗਦਾਨ ਪਾਇਆ ਹੈ: ਪ੍ਰਧਾਨ ਮੰਤਰੀ
ਸਾਡੇ ਦੇਸ਼ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਮਹਿਲਾ ਅਗਵਾਈ ਦੀ ਸ਼ਾਨਦਾਰ ਮਿਸਾਲ ਹਨ: ਪ੍ਰਧਾਨ ਮੰਤਰੀ
ਸਰਕਾਰ ਜੀਵਨ ਦੇ ਹਰ ਪੜਾਅ ‘ਤੇ ਔਰਤਾਂ ਦੀ ਸਹਾਇਤਾ ਕਰ ਰਹੀ ਹੈ: ਪ੍ਰਧਾਨ ਮੰਤਰੀ
ਅੱਜ ਔਰਤਾਂ ਉਨ੍ਹਾਂ ਖੇਤਰਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਕਦੇ ਮਰਦ-ਪ੍ਰਧਾਨ ਮੰਨਿਆ ਜਾਂਦਾ ਸੀ: ਪ੍ਰਧਾਨ ਮੰਤਰੀ
ਭਾਰਤ ਦੀ ਨਾਰੀ ਸ਼ਕਤੀ ਨੇ ਆਪਣੀ ਸਖ਼ਤ ਮਿਹਨਤ, ਹਿੰਮਤ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ; ਹੁਣ ਸਾਨੂੰ ਮਿਲ ਕੇ ਮੌਕਿਆਂ ਦਾ ਵਿਸਤਾਰ ਕਰਕੇ ਉਨ੍ਹਾਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣਾ ਹੋਵੇਗਾ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਵਿੱਚ ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਸਾਖੀ ਦੇ ਸ਼ੁਭ ਮੌਕੇ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਸੰਬੋਧਨ ਕਰਦਿਆਂ, ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਭਾਰਤ 21ਵੀਂ ਸਦੀ ਦੇ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਲੈਣ ਜਾ ਰਿਹਾ ਹੈ, ਇੱਕ ਅਜਿਹਾ ਫੈਸਲਾ ਜੋ ਨਾਰੀ ਸ਼ਕਤੀ ਨੂੰ ਸਮਰਪਿਤ ਹੈ।”
ਪ੍ਰਧਾਨ ਮੰਤਰੀ ਨੇ ਇਸ ਪਲ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਦੇਸ਼ ਦੀ ਸੰਸਦ ਨਵਾਂ ਇਤਿਹਾਸ ਰਚਣ ਦੇ ਨੇੜੇ ਹੈ ਜੋ ਅਤੀਤ ਦੀ ਸੋਚ ਅਤੇ ਭਵਿੱਖ ਦੇ ਸੰਕਲਪਾਂ ਨੂੰ ਪੂਰਾ ਕਰੇਗਾ। ਸਮਾਜਿਕ ਨਿਆਂ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਦੇਸ਼ ਇੱਕ ਬਰਾਬਰੀ ਵਾਲੇ ਭਾਰਤ ਦੀ ਕਲਪਨਾ ਕਰਦਾ ਹੈ, ਜਿੱਥੇ ਸਮਾਜਿਕ ਨਿਆਂ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਕੰਮਕਾਜੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਰਾਜ ਵਿਧਾਨ ਸਭਾਵਾਂ ਤੋਂ ਲੈ ਕੇ ਦੇਸ਼ ਦੀ ਸੰਸਦ ਤੱਕ, ਦਹਾਕਿਆਂ ਦੀ ਉਡੀਕ ਹੁਣ ਖ਼ਤਮ ਹੋਣ ਵਾਲੀ ਹੈ।”
ਪ੍ਰਧਾਨ ਮੰਤਰੀ ਨੇ ਸਾਲ 2023 ਵਿੱਚ ਨਵੇਂ ਸੰਸਦ ਭਵਨ ਵਿੱਚ ਨਾਰੀ ਸ਼ਕਤੀ ਵੰਦਨ ਐਕਟ ਪਾਸ ਹੋਣ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਅਤੇ ਸਾਰੀਆਂ ਪਾਰਟੀਆਂ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਸੀ ਕਿ ਇਸ ਨੂੰ ਹਰ ਹਾਲਤ ਵਿੱਚ 2029 ਤੱਕ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਐਕਟ ਨੂੰ ਸਮੇਂ ਸਿਰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਔਰਤਾਂ ਦੀ ਭਾਗੀਦਾਰੀ ਨਾਲ ਸਾਡਾ ਲੋਕਤੰਤਰ ਹੋਰ ਮਜ਼ਬੂਤ ਹੋਵੇ। ਇਸ ਲਈ ਸੰਸਦ ਦੇ ਬਜਟ ਸੈਸ਼ਨ ਦਾ ਵਿਸ਼ੇਸ਼ ਇਜਲਾਸ 16 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, “ਸਾਡੀ ਕੋਸ਼ਿਸ਼ ਅਤੇ ਪਹਿਲ ਇਹ ਹੈ ਕਿ ਇਹ ਕੰਮ ਗੱਲਬਾਤ, ਸਹਿਯੋਗ ਅਤੇ ਭਾਗੀਦਾਰੀ ਰਾਹੀਂ ਪੂਰਾ ਕੀਤਾ ਜਾਵੇ, ਜਿਸ ਨਾਲ ਸੰਸਦ ਦੀ ਸ਼ਾਨ ਵਧੇਗੀ।”
ਇਸ ਮੁੱਦੇ ‘ਤੇ ਔਰਤਾਂ ਵਿੱਚ ਦੇਸ਼-ਵਿਆਪੀ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੀਆਂ ਔਰਤਾਂ ਵਿਧਾਨ ਸਭਾਵਾਂ ਅਤੇ ਲੋਕ ਸਭਾ ਤੱਕ ਪਹੁੰਚਣ ਦੀਆਂ ਆਪਣੀਆਂ ਇੱਛਾਵਾਂ ਜ਼ਾਹਰ ਕਰ ਰਹੀਆਂ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲੀ ਹੈ ਅਤੇ ਦੇਸ਼ ਵਿੱਚ ਇੱਕ ਸਕਾਰਾਤਮਕ ਮਾਹੌਲ ਬਣਿਆ ਹੈ। ਪ੍ਰਧਾਨ ਮੰਤਰੀ ਨੇ ਸਾਰੀਆਂ ਔਰਤਾਂ ਨੂੰ ਇਸ ਪੂਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਬਣਾਈ ਰੱਖਣ ਅਤੇ ਆਪਣੇ ਸੰਸਦ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਚਾਰ ਤੇ ਉਮੀਦਾਂ ਸਾਂਝੀਆਂ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸੰਵਿਧਾਨ ਸਭਾ ਤੱਕ ਔਰਤਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਆਜ਼ਾਦ ਭਾਰਤ ਦੀ ਨੀਂਹ ਰੱਖਣ ਵਿੱਚ ਨਾਰੀ ਸ਼ਕਤੀ ਦੀ ਬੇਮਿਸਾਲ ਭੂਮਿਕਾ ‘ਤੇ ਚਾਨਣਾ ਪਾਇਆ। ਨੁਮਾਇੰਦਗੀ ਦੇ ਮੌਕੇ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੇ ਰਾਸ਼ਟਰ ਲਈ ਸ਼ਾਨਦਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਰਾਸ਼ਟਰਪਤੀ ਤੋਂ ਲੈ ਕੇ ਵਿੱਤ ਮੰਤਰੀ ਤੱਕ ਔਰਤਾਂ ਇੰਨੇ ਮਹੱਤਵਪੂਰਨ ਅਹੁਦਿਆਂ ‘ਤੇ ਬਿਰਾਜਮਾਨ ਹਨ। ਸ਼੍ਰੀ ਮੋਦੀ ਨੇ ਕਿਹਾ, “ਰਾਸ਼ਟਰਪਤੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ, ਜਿੱਥੇ ਵੀ ਔਰਤਾਂ ਰਹੀਆਂ ਹਨ, ਉਨ੍ਹਾਂ ਨੇ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ।”
ਪ੍ਰਧਾਨ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਹਿਲਾ ਅਗਵਾਈ ਦੀ ਸ਼ਾਨਦਾਰ ਮਿਸਾਲ ਦੱਸਦਿਆਂ ਕਿਹਾ ਕਿ ਅੱਜ ਸਥਾਨਕ ਸਰਕਾਰੀ ਸੰਸਥਾਵਾਂ ਵਿੱਚ 14 ਲੱਖ ਤੋਂ ਵੱਧ ਔਰਤਾਂ ਸਫ਼ਲਤਾਪੂਰਵਕ ਕੰਮ ਕਰ ਰਹੀਆਂ ਹਨ। ਤਕਰੀਬਨ 21 ਰਾਜਾਂ ਵਿੱਚ ਪੰਚਾਇਤਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਤਕਰੀਬਨ 50 ਫੀਸਦੀ ਤੱਕ ਪਹੁੰਚ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਰਾਜਨੀਤੀ ਅਤੇ ਸਮਾਜਿਕ ਜੀਵਨ ਵਿੱਚ ਲੱਖਾਂ ਔਰਤਾਂ ਦੀ ਇਹ ਸਰਗਰਮ ਭਾਗੀਦਾਰੀ ਦੁਨੀਆ ਦੇ ਪ੍ਰਮੁੱਖ ਨੇਤਾਵਾਂ ਅਤੇ ਰਾਜਨੀਤਿਕ ਮਾਹਿਰਾਂ ਨੂੰ ਵੀ ਹੈਰਾਨ ਕਰਦੀ ਹੈ ਅਤੇ ਭਾਰਤ ਦਾ ਮਾਣ ਵਧਾਉਂਦੀ ਹੈ।”
ਪ੍ਰਧਾਨ ਮੰਤਰੀ ਨੇ ਵੱਖ-ਵੱਖ ਅਧਿਐਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਣ ਨਾਲ ਪ੍ਰਬੰਧਾਂ ਵਿੱਚ ਸੰਵੇਦਨਸ਼ੀਲਤਾ ਆਈ ਹੈ। ਇਸ ਨਾਲ ਪਾਣੀ, ਸਿੱਖਿਆ, ਸਿਹਤ ਅਤੇ ਪੋਸ਼ਣ ਵਰਗੇ ਮੁੱਦਿਆਂ ‘ਤੇ ਵਧੇਰੇ ਸਮਰਪਿਤ ਕੰਮ ਕਰਨ ਨੂੰ ਹੁਲਾਰਾ ਮਿਲਿਆ ਹੈ। ਸ਼੍ਰੀ ਮੋਦੀ ਨੇ ਕਿਹਾ, “ਜਲ ਜੀਵਨ ਮਿਸ਼ਨ ਦੀ ਸਫ਼ਲਤਾ ਇਸ ਦੀ ਮਿਸਾਲ ਹੈ, ਜਿੱਥੇ ਪੰਚਾਇਤ ਪੱਧਰ ‘ਤੇ ਔਰਤਾਂ ਦੀ ਭਾਗੀਦਾਰੀ ਨੇ ਅਹਿਮ ਭੂਮਿਕਾ ਨਿਭਾਈ ਹੈ।”
ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਥਾਨਕ ਸੰਸਥਾਵਾਂ ਅਤੇ ਅਦਾਰਿਆਂ ਵਿੱਚ ਸਾਲਾਂ ਤੋਂ ਕੰਮ ਕਰ ਰਹੀਆਂ ਲੱਖਾਂ ਔਰਤਾਂ ਕੋਲ ਵਿਆਪਕ ਤਜਰਬਾ ਹੈ ਅਤੇ ਉਹ ਵੱਡੀਆਂ ਭੂਮਿਕਾਵਾਂ ਲਈ ਤਿਆਰ ਅਤੇ ਉਤਸੁਕ ਹਨ। ਨਾਰੀ ਸ਼ਕਤੀ ਵੰਦਨ ਐਕਟ ਨੂੰ ਲਾਗੂ ਕਰਨਾ ਇਨ੍ਹਾਂ ਸਾਰੀਆਂ ਔਰਤਾਂ ਦੇ ਜੀਵਨ ਵਿੱਚ ਇੱਕ ਵੱਡਾ ਮੌਕਾ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਪੰਚਾਇਤ ਤੋਂ ਸੰਸਦ ਤੱਕ ਦਾ ਸਫ਼ਰ ਸੁਖਾਲਾ ਹੋਣ ਵਾਲਾ ਹੈ।”
ਵਿਕਸਿਤ ਭਾਰਤ ਦੇ ਸਫ਼ਰ ਵਿੱਚ ਔਰਤਾਂ ਦੀ ਅਹਿਮ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਪ੍ਰਧਾਨ ਮੰਤਰੀ ਨੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਦੀ ਸਰਕਾਰ ਨੇ 2014 ਤੋਂ ਔਰਤਾਂ ਦੇ ਜੀਵਨ-ਚੱਕਰ ਦੇ ਹਰ ਪੜਾਅ ਲਈ ਯੋਜਨਾਵਾਂ ਬਣਾਈਆਂ ਹਨ। ਜਨਮ ਤੋਂ ਲੈ ਕੇ ਮੌਤ ਤੱਕ ਸਰਕਾਰ ਵੱਖ-ਵੱਖ ਯੋਜਨਾਵਾਂ ਰਾਹੀਂ ਭੈਣਾਂ ਅਤੇ ਧੀਆਂ ਦੀ ਸੇਵਾ ਲਈ ਤਤਪਰ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਸ਼ੁਰੂ ਕੀਤੀ, ‘ਮਾਤ੍ਰ ਵੰਦਨ ਯੋਜਨਾ’ ਤਹਿਤ ਗਰਭ ਅਵਸਥਾ ਦੌਰਾਨ ਸਹੀ ਪੋਸ਼ਣ ਲਈ 5,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਅਤੇ ਧੀਆਂ ਦੀ ਸਿੱਖਿਆ ਵਿੱਚ ਸਹਾਇਤਾ ਦੇਣ ਲਈ ਉੱਚ ਵਿਆਜ ਵਾਲੀ ‘ਸੁਕੰਨਿਆ ਸਮ੍ਰਿਧੀ ਯੋਜਨਾ’ ਸ਼ੁਰੂ ਕੀਤੀ।”
ਵਿਆਪਕ ਸਹਾਇਤਾ ਪ੍ਰਣਾਲੀ ਦਾ ਵਿਸਥਾਰ ਨਾਲ ਵੇਰਵਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਸਮੇਂ ਸਿਰ ਟੀਕਾਕਰਨ ਲਈ ‘ਮਿਸ਼ਨ ਇੰਦਰਧਨੁਸ਼’, ‘ਸਵੱਛ ਭਾਰਤ ਅਭਿਆਨ’ ਤਹਿਤ ਪਖਾਨੇ, ਤਕਰੀਬਨ ਮੁਫ਼ਤ ਸੈਨੇਟਰੀ ਨੈਪਕਿਨ, ‘ਖੇਲੋ ਇੰਡੀਆ ਯੋਜਨਾ’ ਤਹਿਤ ਵਿੱਤੀ ਸਹਾਇਤਾ ਅਤੇ ਸੈਨਿਕ ਸਕੂਲਾਂ ਤੇ ਰਾਸ਼ਟਰੀ ਰੱਖਿਆ ਅਕੈਡਮੀ ਦੇ ਦਰਵਾਜ਼ੇ ਖੋਲ੍ਹਣ ਦਾ ਜ਼ਿਕਰ ਕੀਤਾ। ਲੋਕਾਂ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ‘ਤੇ ਸਹਾਇਤਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ‘ਉੱਜਵਲਾ ਯੋਜਨਾ’ ਨੇ ਕਰੋੜਾਂ ਗੈਸ ਕੁਨੈਕਸ਼ਨ ਪ੍ਰਦਾਨ ਕੀਤੇ, ‘ਹਰ ਘਰ ਨਲ ਸੇ ਜਲ’ ਮੁਹਿੰਮ ਨੇ ਘਰਾਂ ਤੱਕ ਪਾਣੀ ਪਹੁੰਚਾਇਆ, ਮੁਫ਼ਤ ਰਾਸ਼ਨ ਯੋਜਨਾ ਨੇ ਭੋਜਨ ਸੁਰੱਖਿਆ ਯਕੀਨੀ ਬਣਾਈ ਅਤੇ ‘ਆਯੁਸ਼ਮਾਨ ਯੋਜਨਾ’ ਨੇ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਜਨ ਔਸ਼ਧੀ ਕੇਂਦਰਾਂ ਦੁਆਰਾ ਦਵਾਈਆਂ ‘ਤੇ 80 ਫੀਸਦੀ ਤੱਕ ਦੀ ਛੋਟ ਸਮੇਤ ਇਨ੍ਹਾਂ ਸਾਰੀਆਂ ਪਹਿਲਕਦਮੀਆਂ ਦਾ ਮੁੱਖ ਤੌਰ ‘ਤੇ ਸਾਡੀਆਂ ਭੈਣਾਂ ਅਤੇ ਧੀਆਂ ਨੂੰ ਲਾਭ ਹੋਇਆ ਹੈ।”
ਮਹਿਲਾ ਸਸ਼ਕਤੀਕਰਨ ਲਈ ਉਨ੍ਹਾਂ ਦੀ ਆਰਥਿਕ ਭਾਗੀਦਾਰੀ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਫੈਸਲੇ ਅਤੇ ਯੋਜਨਾ ਵਿੱਚ ਇਸ ਪਹਿਲੂ ਨੂੰ ਪਹਿਲ ਦਿੱਤੀ ਗਈ ਹੈ। ਪਹਿਲਾਂ ਪਰਿਵਾਰਕ ਜਾਇਦਾਦ ਮੁੱਖ ਤੌਰ ‘ਤੇ ਮਰਦਾਂ ਦੇ ਨਾਂ ‘ਤੇ ਦਰਜ ਹੁੰਦੀ ਸੀ, ਪਰ ‘ਪੀਐੱਮ ਆਵਾਸ ਯੋਜਨਾ’ ਤਹਿਤ ਘਰਾਂ ਨੂੰ ਪਹਿਲ ਦੇ ਆਧਾਰ ‘ਤੇ ਔਰਤਾਂ ਦੇ ਨਾਂ ‘ਤੇ ਦਰਜ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ, “ਪਿਛਲੇ 11 ਸਾਲਾਂ ਵਿੱਚ 3 ਕਰੋੜ ਤੋਂ ਵੱਧ ਔਰਤਾਂ ਨੂੰ ਇਸ ਫੈਸਲੇ ਨਾਲ ਲਾਭ ਹੋਇਆ ਹੈ ਅਤੇ ਉਹ ਆਪਣੇ ਘਰਾਂ ਦੀਆਂ ਮਾਲਕਣ ਬਣ ਗਈਆਂ ਹਨ, ਜਿਸ ਨਾਲ ਉਹ ਆਰਥਿਕ ਤੌਰ ‘ਤੇ ਸ਼ਕਤੀਸ਼ਾਲੀ ਹੋਈਆਂ ਹਨ।”
ਪ੍ਰਧਾਨ ਮੰਤਰੀ ਨੇ ਵਿੱਤੀ ਸਮਾਵੇਸ਼ ਦਾ ਜ਼ਿਕਰ ਕਰਦਿਆਂ ਯਾਦ ਦਿਵਾਇਆ ਕਿ 2014 ਵਿੱਚ ਕਰੋੜਾਂ ਔਰਤਾਂ ਨੇ ਕਦੇ ਬੈਂਕ ਦਾ ਦਰਵਾਜ਼ਾ ਵੀ ਨਹੀਂ ਦੇਖਿਆ ਸੀ। ‘ਜਨ ਧਨ ਯੋਜਨਾ’ ਨੇ 32 ਕਰੋੜ ਤੋਂ ਵੱਧ ਔਰਤਾਂ ਲਈ ਬੈਂਕ ਖਾਤੇ ਖੋਲ੍ਹੇ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਸਾਡੀਆਂ ਧੀਆਂ ਨਵੇਂ ਕਾਰੋਬਾਰਾਂ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ ਅਤੇ ‘ਮੁਦਰਾ ਯੋਜਨਾ’ ਤਹਿਤ ਲਏ ਗਏ ਕਰਜ਼ਿਆਂ ਵਿੱਚੋਂ 60 ਫੀਸਦੀ ਤੋਂ ਵੱਧ ਔਰਤਾਂ ਵੱਲੋਂ ਲਏ ਗਏ ਹਨ।”
ਪ੍ਰਧਾਨ ਮੰਤਰੀ ਨੇ ਸਟਾਰਟਅੱਪ ਕ੍ਰਾਂਤੀ ਵਿੱਚ ਔਰਤਾਂ ਦੀ ਅਗਵਾਈ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਰਜਿਸਟਰਡ ਸਟਾਰਟਅੱਪਾਂ ਵਿੱਚੋਂ 45 ਫੀਸਦੀ ਤੋਂ ਵੱਧ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਵਜੋਂ ਕੰਮ ਕਰ ਰਹੀ ਹੈ। ਇਹ ਯਕੀਨੀ ਬਣਾਉਣ ਲਈ ਕਿ ਕਰੀਅਰ ਪ੍ਰਭਾਵਿਤ ਨਾ ਹੋਣ, ਜਣੇਪਾ ਛੁੱਟੀ ਵਧਾ ਕੇ 26 ਹਫ਼ਤੇ ਕਰ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਕਿਹਾ, “ਸਾਲਾਂ ਪਹਿਲਾਂ ਸ਼ੁਰੂ ਕੀਤੇ ਗਏ ‘ਸਕਿਲ ਇੰਡੀਆ ਮਿਸ਼ਨ’ ਦੇ ਨਤੀਜੇ ਹੁਣ ਹਜ਼ਾਰਾਂ ਡਰੋਨ ਦੀਦੀਆਂ ਰਾਹੀਂ ਦਿਖਾਈ ਦੇ ਰਹੇ ਹਨ, ਜੋ ਤਕਨਾਲੋਜੀ ਰਾਹੀਂ ਆਧੁਨਿਕ ਖੇਤੀ ਸਿਖਾ ਕੇ ਖੇਤੀਬਾੜੀ ਵਿੱਚ ਕ੍ਰਾਂਤੀ ਲਿਆ ਰਹੀਆਂ ਹਨ।”
ਸ਼ਾਨਦਾਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਲਗਭਗ 10 ਕਰੋੜ ਔਰਤਾਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਹਨ। ਸਰਕਾਰ ਨੇ ਪੇਂਡੂ ਆਰਥਿਕਤਾ ਨਾਲ ਜੁੜੀਆਂ 6 ਕਰੋੜ ਭੈਣਾਂ ਨੂੰ ‘ਲਖਪਤੀ ਦੀਦੀ’ ਬਣਾਉਣ ਦਾ ਟੀਚਾ ਰੱਖਿਆ ਹੈ, ਜਿਨ੍ਹਾਂ ਵਿੱਚੋਂ 3 ਕਰੋੜ ਤੋਂ ਵੱਧ ਔਰਤਾਂ ਇਹ ਦਰਜਾ ਹਾਸਲ ਕਰ ਚੁੱਕੀਆਂ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਇਹ ਔਰਤਾਂ ‘ਵੋਕਲ ਫਾਰ ਲੋਕਲ’ ਦੀਆਂ ਬ੍ਰਾਂਡ ਅੰਬੈਸਡਰ ਬਣ ਰਹੀਆਂ ਹਨ।”
ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਮਹਿਲਾ-ਕੇਂਦਰਿਤ ਵਿਕਾਸ ਦੀ ਸੋਚ ਨੇ ਪੁਰਾਣੀ ਸੋਚ ਨੂੰ ਚੁਣੌਤੀ ਦਿੱਤੀ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਔਰਤਾਂ ਅੱਜ ਉਨ੍ਹਾਂ ਖੇਤਰਾਂ ਵਿੱਚ ਵੀ ਬੁਲੰਦੀਆਂ ਨੂੰ ਛੂਹ ਰਹੀਆਂ ਹਨ ਜਿਨ੍ਹਾਂ ਨੂੰ ਕਦੇ ਮਰਦਾਂ ਦਾ ਗੜ੍ਹ ਮੰਨਿਆ ਜਾਂਦਾ ਸੀ। ਭਾਰਤੀ ਧੀਆਂ ਲੜਾਕੂ ਪਾਇਲਟ ਬਣ ਰਹੀਆਂ ਹਨ ਅਤੇ ਅਸਮਾਨ ਛੂਹ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਦੁਨੀਆ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਭਾਰਤ ਵਿੱਚ ਮਹਿਲਾ ਪਾਇਲਟਾਂ ਦੀ ਪ੍ਰਤੀਸ਼ਤਤਾ ਸਭ ਤੋਂ ਵੱਧ ਹੈ।”
ਪ੍ਰਧਾਨ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਮਿਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 2014 ਦੀ ਤੁਲਨਾ ਵਿੱਚ ਧੀਆਂ ਦੇ ਪੀਐੱਚ.ਡੀ. ਦਾਖਲਿਆਂ ਵਿੱਚ ਦੁੱਗਣਾ ਵਾਧਾ ਹੋਇਆ ਹੈ ਅਤੇ ਉੱਚ ਸਿੱਖਿਆ ਤੇ ਖੋਜ ਵਿੱਚ ਲਗਭਗ ਅੱਧੀ ਭਾਗੀਦਾਰੀ ਔਰਤਾਂ ਦੀ ਹੈ। ਗਣਿਤ ਅਤੇ ਵਿਗਿਆਨ ਦੀ ਸਿੱਖਿਆ ਵਿੱਚ ਧੀਆਂ ਦੀ ਗਿਣਤੀ ਤਕਰੀਬਨ 43 ਫੀਸਦੀ ਤੱਕ ਪਹੁੰਚ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਪ੍ਰਾਪਤੀਆਂ ਸਾਡੀਆਂ ਧੀਆਂ ਲਈ ਮੌਕਿਆਂ ਦੇ ਬਦਲਦੇ ਦ੍ਰਿਸ਼ ਨੂੰ ਦਰਸਾਉਂਦੀਆਂ ਹਨ।”
ਔਰਤਾਂ ਦੀ ਸੁਰੱਖਿਆ, ਜੋ ਸਮਾਜ ਲਈ ਇੱਕ ਵੱਡੀ ਚੁਣੌਤੀ ਹੈ, ‘ਤੇ ਚਾਨਣਾ ਪਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਹਨ। ਨਿਆਂ ਪ੍ਰਣਾਲੀ ਨੂੰ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਫੈਸਲੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਾਨੂੰਨੀ ਸੁਧਾਰ ਕੀਤੇ ਗਏ ਹਨ ਅਤੇ ਤੇਜ਼-ਰਫ਼ਤਾਰ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਦੱਸਿਆ, “ਭਾਰਤੀ ਨਿਆਂ ਸੰਹਿਤਾ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ ਹੈ, ਐੱਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਸਰਲ ਬਣਾਈ ਗਈ ਹੈ, ਜਿਸ ਨਾਲ ਕਿਸੇ ਵੀ ਥਾਂ ਤੋਂ ਈ-ਐੱਫ.ਆਈ.ਆਰ. ਜਾਂ ਜ਼ੀਰੋ-ਐੱਫ.ਆਈ.ਆਰ. ਦਰਜ ਕੀਤੀ ਜਾ ਸਕਦੀ ਹੈ, ਅਤੇ ਪੀੜਤਾਂ ਦੇ ਬਿਆਨ ਆਡੀਓ-ਵੀਡੀਓ ਰਾਹੀਂ ਦਰਜ ਕਰਨ ਦਾ ਪ੍ਰਬੰਧ ਹੈ।”
ਪ੍ਰਧਾਨ ਮੰਤਰੀ ਨੇ ਦੇਸ਼ ਦੀ ਹਰ ਮਾਂ, ਭੈਣ ਅਤੇ ਧੀ ਨੂੰ ਭਰੋਸਾ ਦਿਵਾਇਆ ਕਿ ਰਾਸ਼ਟਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਲਈ ਹਰ ਜ਼ਰੂਰੀ ਕਦਮ ਚੁੱਕ ਰਿਹਾ ਹੈ। ਦੇਸ਼ ਦੀ ਨਾਰੀ ਸ਼ਕਤੀ ਨੇ ਸਖ਼ਤ ਮਿਹਨਤ, ਹਿੰਮਤ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਨੂੰ ਸਮੂਹਿਕ ਤੌਰ ‘ਤੇ ਇਸ ਸ਼ਕਤੀ ਨੂੰ ਨਵੀਂ ਊਰਜਾ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਲਈ ਮੌਕਿਆਂ ਦਾ ਵਿਸਤਾਰ ਕਰਨਾ ਚਾਹੀਦਾ ਹੈ।”
ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਅਪੀਲ ਰਾਹੀਂ ਔਰਤਾਂ ਨੂੰ ਬੇਨਤੀ ਕੀਤੀ ਕਿ ਉਹ ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੀ ਚਰਚਾ ਨੂੰ ਨਿੱਜੀ ਮੁਲਾਕਾਤਾਂ ਅਤੇ ਸੋਸ਼ਲ ਮੀਡੀਆ ਰਾਹੀਂ ਦੇਸ਼ ਦੇ ਹਰ ਪਿੰਡ ਤੱਕ ਪਹੁੰਚਾਉਣ। ਦੇਸ਼ ਨੂੰ ਇਸ ਮਹੱਤਵਪੂਰਨ ਫੈਸਲੇ ਬਾਰੇ ਹਰ ਔਰਤ ਨੂੰ ਜਾਗਰੂਕ ਕਰਨਾ ਹੋਵੇਗਾ ਤਾਂ ਜੋ ਉਹ ਇਸ ਦੀ ਸ਼ਕਤੀ ਨੂੰ ਸਮਝ ਸਕਣ, ਆਪਣੀ ਭੂਮਿਕਾ ਜਾਣ ਸਕਣ ਅਤੇ ਆਉਣ ਵਾਲੇ ਸਮੇਂ ਵਿੱਚ ਰਾਜਾਂ ਤੋਂ ਲੈ ਕੇ ਦੇਸ਼ ਦੀ ਸੰਸਦ ਤੱਕ ਆਪਣੀ ਹਾਜ਼ਰੀ ਦਰਜ ਕਰਾਉਣ ਦਾ ਸਪੱਸ਼ਟ ਰੂਪ ਵਿੱਚ ਸੁਪਨਾ ਦੇਖ ਸਕਣ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸੰਬੋਧਨ ਦਾ ਅੰਤ ਕਰਦਿਆਂ ਕਿਹਾ, “ਆਓ, ਅਸੀਂ ਸਾਰੇ ਮਿਲ ਕੇ ਇਹ ਸੰਕਲਪ ਲਈਏ ਕਿ ਨਾਰੀ ਸ਼ਕਤੀ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਾਪਤ ਹੋਣ ਅਤੇ ਉਹ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਹਿੱਸੇਦਾਰ ਬਣਨ – ਇਹੀ ਸਾਡੇ ਉੱਜਵਲ ਭਵਿੱਖ ਦੀ ਸਭ ਤੋਂ ਵੱਡੀ ਗਾਰੰਟੀ ਹੈ।”
Speaking at the Nari Shakti Vandan Sammelan in Delhi. https://t.co/bnocSJqwYB
— Narendra Modi (@narendramodi) April 13, 2026
India's Nari Shakti has made immense contributions. pic.twitter.com/BxSbAHK67K
— PMO India (@PMOIndia) April 13, 2026
In our country, the Panchayati Raj institutions are a remarkable example of women's leadership. pic.twitter.com/7uNzwK3ySl
— PMO India (@PMOIndia) April 13, 2026
Supporting women at every stage of life. pic.twitter.com/mclimUNZ9i
— PMO India (@PMOIndia) April 13, 2026
Today, women are excelling even in sectors once considered male-dominated. pic.twitter.com/FFE9Dj820g
— PMO India (@PMOIndia) April 13, 2026
India's Nari Shakti have reached new heights through their hard work, courage and confidence.
— PMO India (@PMOIndia) April 13, 2026
Now, we must come together to empower them further by expanding opportunities. pic.twitter.com/vIaH6tRxx2
नई दिल्ली में नारी शक्ति वंदन सम्मेलन में माताओं, बहनों और बेटियों के उत्साह और आत्मविश्वास ने नई ऊर्जा से भर दिया। pic.twitter.com/05DR8IeQI1
— Narendra Modi (@narendramodi) April 13, 2026
वर्ष 2029 में नारी शक्ति वंदन अधिनियम लागू करने को लेकर विपक्ष की भावनाओं का भी पूरा ध्यान रखा गया है। 16 अप्रैल से संसद में इस पर होने वाली चर्चा में हमारा पूरा प्रयास है कि यह प्रक्रिया संवाद, सहयोग और सहभागिता से आगे बढ़े। pic.twitter.com/StTT3MUttb
— Narendra Modi (@narendramodi) April 13, 2026
जब निर्णय प्रक्रियाओं में महिलाओं की सहभागिता बढ़ती है तो व्यवस्थाओं में भी संवेदनशीलता आती है। जल जीवन मिशन सहित हमारी कई योजनाओं की सफलता इसका बड़ा उदाहरण है। pic.twitter.com/dDwyDeZFi7
— Narendra Modi (@narendramodi) April 13, 2026
गुजरात के खेड़ा जिले की एक पंचायत की महिला सदस्यों ने विकास को लेकर अपनी जो भावनाएं व्यक्त की थीं, उनसे पता चलता है कि जमीनी अनुभव से निकली वाणी कैसे वेद-वाक्य बन जाती है। इसके बारे में हर देशवासी को जरूर जानना चाहिए… pic.twitter.com/s9xMgnr3ac
— Narendra Modi (@narendramodi) April 13, 2026
माताओं-बहनों और बेटियों को और सशक्त बनाने के लिए हमने अपनी योजनाओं के माध्यम से निरंतर प्रयास किए हैं। इसके एक नहीं अनेक उदाहरण हैं… pic.twitter.com/kKqofeQiwv
— Narendra Modi (@narendramodi) April 13, 2026