Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਐਕਸ ‘ਤੇ ਸਾਂਝੀਆਂ ਕੀਤੀਆਂ ਪੋਸਟਾਂ ਦੀ ਲੜੀ ਵਿੱਚ ਸ਼੍ਰੀ ਮੋਦੀ ਨੇ ਕਿਹਾ;

“ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਕੇ ਵਿਰੋਧੀ ਪਾਰਟੀਆਂ ਨੇ ਸੰਵਿਧਾਨ ਨਿਰਮਾਤਾਵਾਂ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਦੇਸ਼ ਦੀ ਨਾਰੀ ਸ਼ਕਤੀ ਦੇ ਸਵੈਮਾਣ ਅਤੇ ਆਤਮ-ਸਨਮਾਨ ‘ਤੇ ਸੱਟ ਮਾਰਨ ਵਾਲੇ ਹੁਣ ਮਾਵਾਂ-ਭੈਣਾਂ ਅਤੇ ਧੀਆਂ ਦੇ ਗੁੱਸੇ ਤੋਂ ਬਚ ਨਹੀਂ ਸਕਣਗੇ।”

https://x.com/narendramodi/status/2045564124642332789

“’ਨਾਰੀ ਸ਼ਕਤੀ ਵੰਦਨ ਐਕਟ’ ਨਾਲ ਜੁੜੀ ਸੋਧ ਭਾਰਤ ਦੀ ਨਾਰੀ ਨੂੰ ਨਵੀਂ ਉਡਾਣ ਦੇਣ ਦਾ ਮਹਾਂਯੱਗ ਸੀ। ਪਰ ਕਾਂਗਰਸ, ਟੀਐੱਮਸੀ, ਸਮਾਜਵਾਦੀ ਪਾਰਟੀ ਅਤੇ ਡੀਐੱਮਕੇ ਵਰਗੀਆਂ ਪਾਰਟੀਆਂ ਨੇ ਇਸ ਦੀ ਭਰੂਣ ਹੱਤਿਆ ਕਰ ਦਿੱਤੀ।”

https://x.com/narendramodi/status/2045564375734325259

“ਮੈਨੂੰ ਨਿੱਜੀ ਤੌਰ ‘ਤੇ ਆਸ ਸੀ ਕਿ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਆਪਣੇ ਪਾਪਾਂ ਦਾ ਪਛਤਾਵਾ ਕਰੇਗੀ। ਪਰ ਉਸ ਨੇ ਇੱਕ ਵਾਰ ਫਿਰ ਇਹ ਮੌਕਾ ਗੁਆ ਦਿੱਤਾ।”

https://x.com/narendramodi/status/2045564674339381255

“’ਨਾਰੀ ਸ਼ਕਤੀ ਵੰਦਨ ਐਕਟ’ ਦੇ ਵਿਰੋਧ ਦੀ ਇੱਕ ਵੱਡਾ ਕਾਰਨ ਹੈ- ਪਰਿਵਾਰਵਾਦੀ ਪਾਰਟੀਆਂ ਦਾ ਡਰ! ਉਨ੍ਹਾਂ ਨੂੰ ਲੱਗਦਾ ਹੈ ਕਿ ਜੇ ਔਰਤਾਂ ਤਾਕਤਵਰ ਹੋ ਗਈਆਂ, ਤਾਂ ਉਨ੍ਹਾਂ ਦੀ ਅਗਵਾਈ ਖ਼ਤਰੇ ਵਿੱਚ ਪੈ ਜਾਵੇਗੀ।”

https://x.com/narendramodi/status/2045564906565403027

***

ਐੱਮਜੇਪੀਐੱਸ/ਐੱਸਐੱਸ/ਐੱਸਟੀ