Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

“ਮੱਧ ਪ੍ਰਦੇਸ਼ ਦੇ ਧਾਰ ਵਿੱਚ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੈਂ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”

ਪੀਐੱਮਐੱਨਆਰਐੱਫ ਤੋਂ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”

*****

ਐੱਮਜੇਪੀਐੱਸ/ਪੀਆਰਕੇ