Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਦੀ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸੰਵੇਦਨਾ ਪੀੜਤ ਪਰਿਵਾਰਾਂ ਨਾਲ ਹੈ ਅਤੇ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ  ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂ ਕਿ ਜ਼ਖ਼ਮੀਆਂ ਨੂੰ 50,000 ਰੁਪਏ ਪ੍ਰਦਾਨ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ‘ਤੇ ਲਿਖਿਆ:

“ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਦੀ ਇਹ ਘਟਨਾ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖ਼ਮੀਆਂ ਨੂੰ 50,000 ਰੁਪਏ ਪ੍ਰਦਾਨ ਕੀਤੇ ਜਾਣਗੇ : ਪ੍ਰਧਾਨ ਮੰਤਰੀ”

*****

ਐੱਮਜੇਪੀਐੱਸ/ਪੀਆਰਕੇ