Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ’ ਦੇ ਉਦਘਾਟਨ ‘ਤੇ ਖ਼ੁਸ਼ੀ ਪ੍ਰਗਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪਵਿੱਤਰ ਪ੍ਰਦਰਸ਼ਨੀ’ ਦੇ ਉਦਘਾਟਨ ‘ਤੇ ਅੱਜ ਖ਼ੁਸ਼ੀ ਪ੍ਰਗਟ ਕੀਤੀ। ਇਹ ਪ੍ਰਦਰਸ਼ਨੀ ਕੱਲ੍ਹ ਬੁੱਧ ਪੂਰਨਿਮਾ ਦੇ ਮੌਕੇ ‘ਤੇ ਆਯੋਜਿਤ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਪਿਲਵਸਤੂ ਵਿੱਚ ਪਿਪ੍ਰਹਵਾ ਸਤੂਪ ਨਾਲ ਸਬੰਧਤ ਇਹ ਪਵਿੱਤਰ ਅਵਸ਼ੇਸ਼, ਜਿਨ੍ਹਾਂ ਦੀ ਖੁਦਾਈ ਉੱਨ੍ਹੀਵੀਂ ਸਦੀ ਦੇ ਅਖੀਰਲੇ ਸਾਲਾਂ ਵਿੱਚ ਕੀਤੀ ਗਈ ਸੀ, ਭਗਵਾਨ ਬੁੱਧ ਦੀਆਂ ਸਦੀਵੀ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

 

ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਹ ਪ੍ਰਦਰਸ਼ਨੀ 14 ਮਈ ਤੱਕ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਾਂਸਕਰ 

ਵੀ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਲੱਦਾਖ ਦੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਇੱਕ ਕੀਮਤੀ ਮੌਕਾ ਪ੍ਰਦਾਨ ਕਰਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਨਾਲ ਲੱਦਾਖ ਵਿੱਚ ਅਧਿਆਤਮਿਕ ਅਤੇ ਸਭਿਆਚਾਰਕ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।

 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਇਹ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ ਕਿ ਕੱਲ੍ਹ ਬੁੱਧ ਪੂਰਨਿਮਾ ਦੇ ਮੌਕੇ ‘ਤੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ’ ਦਾ ਉਦਘਾਟਨ ਕੀਤਾ ਗਿਆ। ਇਹ ਪਵਿੱਤਰ ਅਵਸ਼ੇਸ਼ ਕਪਿਲਵਸਤੂ ਦੇ ਪਿਪ੍ਰਹਵਾ ਸਤੂਪ ਨਾਲ ਸਬੰਧਤ ਹਨ ਅਤੇ ਉੱਨ੍ਹੀਵੀਂ ਸਦੀ ਦੇ ਆਖਰੀ ਸਾਲਾਂ ਦੌਰਾਨ ਖੁਦਾਈ ਕੀਤੇ ਗਏ ਸਨ। ਇਹ ਭਗਵਾਨ ਬੁੱਧ ਦੀਆਂ ਸਦੀਵੀ ਸਿੱਖਿਆਵਾਂ ਦਾ ਪ੍ਰਤੀਕ ਹਨ। 

ਇਹ ਪ੍ਰਦਰਸ਼ਨੀ 14 ਮਈ ਤੱਕ ਚੱਲੇਗੀ। ਆਉਣ ਵਾਲੇ ਦਿਨਾਂ ਵਿੱਚ ਇਹ ਜ਼ਾਂਸਕਰ ਵੀ ਜਾਵੇਗੀ। ਇਹ ਸਾਰੇ ਲੱਦਾਖ ਦੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਦਾ ਇੱਕ ਅਣਮੁੱਲਾ ਮੌਕਾ ਪ੍ਰਦਾਨ ਕਰਦੀ ਹੈ। ਇਸ ਨਾਲ ਲੱਦਾਖ ਵਿੱਚ ਅਧਿਆਤਮਿਕ ਅਤੇ ਸਭਿਆਚਾਰਕ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ ।” 

************

ਐੱਮਜੇਪੀਐੱਸ/ਪੀਆਰਕੇ