Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਰਾਜ ਦੇ ਸਥਾਪਨਾ ਦਿਵਸ ਉੱਤੇ ਗੋਆ ਵਾਸੀਆਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਰਾਜ ਦੇ ਸਥਾਪਨਾ ਦਿਵਸ ਦੇ ਮੌਕੇ ਉੱਤੇ ਗੋਆ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗੋਆ ਆਪਣੇ ਸੱਭਿਆਚਾਰ, ਅਮੀਰ ਵਿਰਾਸਤ, ਕੁਦਰਤੀ ਸੁੰਦਰਤਾ ਅਤੇ ਨਿੱਘੇ ਤੇ ਮਿਲਣਸਾਰ ਲੋਕਾਂ ਲਈ ਜਾਣਿਆ ਜਾਂਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਮੌਕਾ ਉਨ੍ਹਾਂ ਸਾਰੇ ਲੋਕਾਂ ਨੂੰ ਸ਼ੁਕਰਗੁਜ਼ਾਰੀ ਨਾਲ ਯਾਦ ਕਰਨ ਦਾ ਹੈ, ਜਿਨ੍ਹਾਂ ਨੇ ਗੋਆ ਦੀ ਤਰੱਕੀ ਅਤੇ ਪਛਾਣ ਲਈ ਅਣਥੱਕ ਮਿਹਨਤ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸ ਪ੍ਰਗਟਾਈ ਕਿ ਗੋਆ ਲਗਾਤਾਰ ਤਰੱਕੀ ਦੇ ਰਾਹ ਉੱਤੇ ਅੱਗੇ ਵਧਦਾ ਰਹੇਗਾ ਅਤੇ ‘ਵਿਕਸਿਤ ਭਾਰਤ’ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰੇਕ ਗੋਆ ਵਾਸੀ ਦੀ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ਉੱਤੇ ਲਿਖਿਆ;

“ਗੋਆ ਰਾਜ ਦੇ ਸਥਾਪਨਾ ਦਿਵਸ ਦੇ ਵਿਸ਼ੇਸ਼ ਮੌਕੇ ਉੱਤੇ ਗੋਆ ਵਾਸੀਆਂ ਨੂੰ ਸ਼ੁਭਕਾਮਨਾਵਾਂ। ਗੋਆ ਆਪਣੇ ਜੀਵੰਤ ਸੱਭਿਆਚਾਰ, ਅਮੀਰ ਵਿਰਾਸਤ, ਕੁਦਰਤੀ ਸੁੰਦਰਤਾ ਅਤੇ ਮਿਲਣਸਾਰ ਲੋਕਾਂ ਲਈ ਜਾਣਿਆ ਜਾਂਦਾ ਹੈ। ਇਹ ਦਿਨ ਉਨ੍ਹਾਂ ਸਾਰੇ ਲੋਕਾਂ ਨੂੰ ਸ਼ੁਕਰਗੁਜ਼ਾਰੀ ਨਾਲ ਯਾਦ ਕਰਨ ਦਾ ਵੀ ਮੌਕਾ ਹੈ, ਜਿਨ੍ਹਾਂ ਨੇ ਇਸ ਦੀ ਤਰੱਕੀ ਅਤੇ ਪਛਾਣ ਲਈ ਅਣਥੱਕ ਮਿਹਨਤ ਕੀਤੀ। ਆਸ ਹੈ ਕਿ ਗੋਆ ਲਗਾਤਾਰ ਖ਼ੁਸ਼ਹਾਲ ਹੁੰਦਾ ਰਹੇ ਅਤੇ ‘ਵਿਕਸਿਤ ਭਾਰਤ’ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇ। ਮੈਂ ਹਰੇਕ ਗੋਆ ਵਾਸੀ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ।”

 

***

ਐੱਮਜੇਪੀਐੱਸ/ਐੱਸਐੱਸ/ਐੱਸਟੀ