Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 2026 ਨੂੰ ਇੱਕ ਵਿਸ਼ਵ-ਵਿਆਪੀ ਜਸ਼ਨ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 2026 ਨੂੰ ਅਸਲ ਵਿੱਚ ਇੱਕ ਵਿਸ਼ਵ-ਵਿਆਪੀ ਜਸ਼ਨ ਬਣਾਉਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੰਦਰੁਸਤੀ ਅਤੇ ਚੰਗੀ ਸਿਹਤ ਦੀ ਸਾਂਝੀ ਕੋਸ਼ਿਸ਼ ਵਿੱਚ, ਵੱਖ-ਵੱਖ ਦੇਸ਼ਾਂ ਦੇ ਅਤੇ ਜੀਵਨ ਦੇ ਹਰ ਖੇਤਰ ਨਾਲ ਜੁੜੇ ਲੋਕਾਂ ਨੂੰ ਯੋਗ ਰਾਹੀਂ ਇੱਕਜੁੱਟ ਹੁੰਦੇ ਦੇਖਣਾ ਬਹੁਤ ਉਤਸ਼ਾਹਜਨਕ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸ ਪ੍ਰਗਟ ਕੀਤੀ ਕਿ ਇਹ ਦਿਨ ਆਉਣ ਵਾਲੇ ਸਮੇਂ ਵਿੱਚ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਹੋਰ ਲੋਕਾਂ ਨੂੰ ਪ੍ਰੇਰਿਤ ਕਰੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

“ਦੁਨੀਆ ਭਰ ਵਿੱਚ ਇੱਕ ਯਾਦਗਾਰ ਯੋਗ ਦਿਵਸ!

ਅੰਤਰਰਾਸ਼ਟਰੀ ਯੋਗ ਦਿਵਸ 2026 ਨੂੰ ਅਸਲ ਵਿੱਚ ਇੱਕ ਵਿਸ਼ਵ-ਵਿਆਪੀ ਜਸ਼ਨ ਬਣਾਉਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ।

ਤੰਦਰੁਸਤੀ ਅਤੇ ਚੰਗੀ ਸਿਹਤ ਦੀ ਸਾਂਝੀ ਕੋਸ਼ਿਸ਼ ਵਿੱਚ, ਵੱਖ-ਵੱਖ ਦੇਸ਼ਾਂ ਦੇ ਅਤੇ ਜੀਵਨ ਦੇ ਹਰ ਖੇਤਰ ਨਾਲ ਜੁੜੇ ਲੋਕਾਂ ਨੂੰ ਯੋਗ ਰਾਹੀਂ ਇੱਕਜੁੱਟ ਹੁੰਦੇ ਦੇਖਣਾ ਬਹੁਤ ਉਤਸ਼ਾਹਜਨਕ ਹੈ।

ਆਸ ਹੈ ਕਿ ਇਹ ਦਿਨ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰੇਗਾ।

#IDY2026

#YogaForHealthyAgeing”

 

******

ਐੱਮਜੇਪੀਐੱਸ/ਐੱਸਐੱਸ/ਐੱਸਟੀ