Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੋਗ ਦੇ ਪਰਿਵਰਤਨਸ਼ੀਲ ਪ੍ਰਭਾਵ ’ਤੇ ਚਾਨਣਾ ਪਾਉਂਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ਾਨਦਾਰ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਯੋਗ ਨਾ ਸਿਰਫ਼ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਵਿੱਚ ਮਦਦ ਕਰ ਰਿਹਾ ਹੈ, ਬਲਕਿ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਇੱਕ ਸਕਾਰਾਤਮਕ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ —

 “चित्तप्रशमनोपायो योग इत्यभिधीयते। प्राणस्पन्दनिरोधो वा द्वेधा योगस्य धारणा॥”

ਇਹ ਸੁਭਾਸ਼ਤਮ ਦੱਸਦਾ ਹੈ ਕਿ ਯੋਗ ਮਨ ਨੂੰ ਪੂਰੀ ਤਰ੍ਹਾਂ ਸ਼ਾਂਤ ਕਰਨ ਦਾ ਇੱਕ ਸਾਧਨ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਗ ਦੇ ਦੋ ਪ੍ਰਮੁੱਖ ਢੰਗ ਦੱਸੇ ਗਏ ਹਨ: ਮਨ ਨੂੰ ਸ਼ਾਂਤ ਕਰਨਾ ਅਤੇ ਸਾਹ ਦੇ ਪ੍ਰਵਾਹ ਨੂੰ ਕਾਬੂ ਕਰਨਾ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ’ਤੇ ਲਿਖਿਆ;

 “ਅੰਤਰਰਾਸ਼ਟਰੀ ਯੋਗ ਦਿਵਸ ਦੀ ਵੱਡੀ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਯੋਗ ਨਾ ਸਿਰਫ਼ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾ ਰਿਹਾ ਹੈ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਦੇ ਨਾਲ ਸਕਾਰਾਤਮਕ ਜੀਵਨ ਜਿਊਣ ਲਈ ਪ੍ਰੇਰਿਤ ਵੀ ਕਰ ਰਿਹਾ ਹੈ।

चित्तप्रशमनोपायो योग इत्यभिधीयते। प्राणस्पन्दनिरोधो वा द्वेधा योगस्य धारणा॥”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ