Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਸਮਕਾਲੀ ਵਿਸ਼ਵ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਵਿੱਚ ਇਸ ਸਮੂਹ ਦੇ ਵਧਦੇ ਮਹੱਤਵ ’ਤੇ ਚਾਨਣਾ ਪਾਇਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਬਦਲਦੇ ਵਿਸ਼ਵ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਸੁਰੱਖਿਆ ਮੁੱਦਿਆਂ ’ਤੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਵਿੱਚ ਬ੍ਰਿਕਸ ਦੀ ਮਹੱਤਵਪੂਰਨ ਭੂਮਿਕਾ ਹੈ। ਉਹਨਾਂ ਨੇ ਅੱਤਵਾਦ, ਸਾਈਬਰ ਸੁਰੱਖਿਆ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਸਮੇਤ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮੈਂਬਰ ਦੇਸ਼ਾਂ ਵਿਚਾਲੇ ਵਧੇਰੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ।

ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਬ੍ਰਿਕਸ ਦੀ ਪ੍ਰਧਾਨਗੀ ਮੈਂਬਰ ਦੇਸ਼ਾਂ ਵਿਚਾਲੇ ਵਿਹਾਰਕ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਨੇ ਗਲੋਬਲ ਸਾਊਥ ਦੀਆਂ ਤਰਜੀਹਾਂ ਨੂੰ ਅੱਗੇ ਵਧਾਉਣ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਭਾਰਤ ਇੱਕ ਵਧੇਰੇ ਸੁਰੱਖਿਅਤ, ਮਹਿਫ਼ੂਜ਼ ਅਤੇ ਸਮਾਵੇਸ਼ੀ ਵਿਸ਼ਵ ਦੇ ਨਿਰਮਾਣ ਵਿੱਚ ਯੋਗਦਾਨ ਪਾਵੇਗਾ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ।

ਬਦਲਦੇ ਵਿਸ਼ਵ ਦ੍ਰਿਸ਼ਟੀਕੋਣ ਵਿੱਚ, ਸੁਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਅੱਤਵਾਦ, ਸਾਈਬਰ ਸੁਰੱਖਿਆ ਤੋਂ ਲੈ ਕੇ ਉੱਭਰ ਰਹੀਆਂ ਤਕਨਾਲੋਜੀਆਂ ਤੱਕ, ਸਾਂਝੀਆਂ ਚੁਣੌਤੀਆਂ ਦਾ ਹੱਲ ਕਰਨ ਵਿੱਚ ਬ੍ਰਿਕਸ ਦੀ ਮਹੱਤਵਪੂਰਨ ਭੂਮਿਕਾ ਹੈ।

ਭਾਰਤ ਦੀ ਪ੍ਰਧਾਨਗੀ ਵਿਹਾਰਕ ਸਹਿਯੋਗ ਨੂੰ ਅੱਗੇ ਵਧਾਉਣ, ਗਲੋਬਲ ਸਾਊਥ ਦੀਆਂ ਤਰਜੀਹਾਂ ਦਾ ਸਮਰਥਨ ਕਰਨ ਅਤੇ ਇੱਕ ਵਧੇਰੇ ਸੁਰੱਖਿਅਤ, ਮਹਿਫ਼ੂਜ਼ ਅਤੇ ਸਮਾਵੇਸ਼ੀ ਵਿਸ਼ਵ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਯਤਨ ਕਰੇਗੀ।

@BricsIndia2026

*****

ਐੱਮਜੇਪੀਐੱਸ/ਐੱਸਐੱਸ/ਵੀਜੇ