Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਡਾਕਟਰਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦੇਸ਼ ਪ੍ਰਤੀ ਉਹਨਾਂ ਦੀ ਅਟੁੱਟ ਸੇਵਾ, ਹਮਦਰਦੀ ਅਤੇ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਡਾਕਟਰਾਂ ਦੀ ਸਖ਼ਤ ਮਿਹਨਤ, ਹਮਦਰਦੀ ਅਤੇ ਸਮਰਪਣ ਦੇਸ਼ ਦੀ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਹਨਾਂ ਨੇ ਕਿਹਾ ਕਿ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਉਹਨਾਂ ਦੀਆਂ ਅਣਥੱਕ ਕੋਸ਼ਿਸ਼ਾਂ ਨੇ ਦੇਸ਼ ਵਿੱਚ ਅਣਗਿਣਤ ਲੋਕਾਂ ਦਾ ਵਿਸ਼ਵਾਸ ਅਤੇ ਪ੍ਰਸ਼ੰਸਾ ਹਾਸਲ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਸਿਹਤ ਸੇਵਾ ਖੇਤਰ ਵਿੱਚ ਹੋਈ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਨੇ ਆਪਣੀ ਸਿਹਤ ਸੇਵਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਦੇਸ਼ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਗਈ ਹੈ, ਜਦਕਿ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਮੈਡੀਕਲ ਸੀਟਾਂ ਵਿੱਚ ਵੀ ਬੇਮਿਸਾਲ ਵਾਧਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਇਸ ਬੇਮਿਸਾਲ ਵਾਧੇ ਨਾਲ ਡਾਕਟਰ ਬਣਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਵਧੇਰੇ ਮੌਕੇ ਪੈਦਾ ਹੋ ਰਹੇ ਹਨ, ਸਿਹਤ ਸੇਵਾ ਖੇਤਰ ਵਿੱਚ ਕਰਮਚਾਰੀਆਂ ਦੀ ਗਿਣਤੀ ਮਜ਼ਬੂਤ ਹੋ ਰਹੀ ਹੈ ਅਤੇ ਇਹ ਯਕੀਨੀ ਹੋ ਰਿਹਾ ਹੈ ਕਿ ਮਿਆਰੀ ਡਾਕਟਰੀ ਸੇਵਾ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇ।

ਸ਼੍ਰੀ ਮੋਦੀ ਨੇ ਆਪਰੇਸ਼ਨ ਅਮਿਸਤਾਦ ਦੇ ਤਹਿਤ ਵੈਨੇਜ਼ੁਏਲਾ ਵਿੱਚ ਸੇਵਾਵਾਂ ਦੇ ਰਹੇ ਭਾਰਤੀ ਡਾਕਟਰਾਂ ਅਤੇ ਮੈਡੀਕਲ ਪੇਸ਼ਾਵਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਚੁਣੌਤੀਪੂਰਨ ਸਮੇਂ ਵਿੱਚ ਉਹਨਾਂ ਦੀ ਨਿਸ਼ਕਾਮ ਸੇਵਾ ਇਹ ਦਰਸਾਉਂਦੀ ਹੈ ਕਿ ਸਮਾਜ ਨੂੰ ਜਦੋਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਿਹਤ ਕਰਮਚਾਰੀ ਕਿਸ ਤਰ੍ਹਾਂ ਹਮੇਸ਼ਾ ਅੱਗੇ ਆ ਕੇ ਜ਼ੁੰਮੇਵਾਰੀ ਸੰਭਾਲਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

ਡਾਕਟਰ ਦਿਵਸ ਦੇ ਮੌਕੇ ‘ਤੇ ਸਾਡੇ ਸਮਰਪਿਤ ਡਾਕਟਰਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ, ਜਿਨ੍ਹਾਂ ਦੀ ਸਖ਼ਤ ਮਿਹਨਤ, ਹਮਦਰਦੀ ਅਤੇ ਵਚਨਬੱਧਤਾ ਦੇਸ਼ ਦੀ ਸਿਹਤ ਸੇਵਾ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨੇ ਅਣਗਿਣਤ ਲੋਕਾਂ ਦਾ ਵਿਸ਼ਵਾਸ ਅਤੇ ਧੰਨਵਾਦ ਹਾਸਲ ਕੀਤਾ ਹੈ।

ਪਿਛਲੇ ਇੱਕ ਦਹਾਕੇ ਵਿੱਚ ਦੇਸ਼ ਨੇ ਆਪਣੀ ਸਿਹਤ ਸੇਵਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਮੈਡੀਕਲ ਕਾਲਜਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਗਈ ਹੈ, ਜਦਕਿ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਮੈਡੀਕਲ ਸੀਟਾਂ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਇਹ ਬੇਮਿਸਾਲ ਵਾਧਾ ਚਾਹਵਾਨ ਡਾਕਟਰੀ ਪੇਸ਼ਾਵਰਾਂ ਲਈ ਵਧੇਰੇ ਮੌਕੇ ਪੈਦਾ ਕਰ ਰਿਹਾ ਹੈ। ਇੱਕ ਮਜ਼ਬੂਤ ਸਿਹਤ ਸੇਵਾ ਕਾਰਜਬਲ ਦਾ ਨਿਰਮਾਣ ਕਰ ਰਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਮਿਆਰੀ ਡਾਕਟਰੀ ਸੇਵਾ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇ।

ਜਿਵੇਂ-ਜਿਵੇਂ ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ, ਸਾਡੇ ਡਾਕਟਰ ਬਿਮਾਰੀਆਂ ਤੋਂ ਬਚਾਅ ਵਾਲੀ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ, ਡਾਕਟਰੀ ਖੋਜ ਨੂੰ ਅੱਗੇ ਵਧਾਉਣ, ਨਵੀਨਤਾ ਨੂੰ ਅਪਣਾਉਣ ਅਤੇ ਸਾਰਿਆਂ ਲਈ ਕਿਫਾਇਤੀ ਤੇ ਸੁਲਭ ਸਿਹਤ ਸੇਵਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਰਹਿਣਗੇ।

#NationalDoctorsDay

ਅੱਜ, ਡਾਕਟਰ ਦਿਵਸ ਦੇ ਮੌਕੇ ‘ਤੇ ਮੈਂ ਭਾਰਤ ਦੇ ਉਨ੍ਹਾਂ ਸਾਰੇ ਡਾਕਟਰਾਂ ਅਤੇ ਮੈਡੀਕਲ ਪੇਸ਼ਾਵਰਾਂ ਦੀ ਸ਼ਲਾਘਾ ਕਰਨਾ ਚਾਹੁੰਦਾ ਹਾਂ ਜੋ #OperationAmistad ਦੇ ਤਹਿਤ ਵੈਨੇਜ਼ੁਏਲਾ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ। ਅਜਿਹੇ ਚੁਣੌਤੀਪੂਰਨ ਸਮੇਂ ਵਿੱਚ ਲੋੜਵੰਦਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਇਸ ਗੱਲ ਦੀ ਇੱਕ ਬਿਹਤਰੀਨ ਮਿਸਾਲ ਹਨ ਕਿ ਕਿਵੇਂ ਮੈਡੀਕਲ ਪੇਸ਼ਾਵਰ ਹਰ ਵਾਰ ਸਮਾਜ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅੱਗੇ ਆਉਂਦੇ ਹਨ।

*********

ਐੱਮਜੇਪੀਐੱਸ/ਐੱਸਐੱਸ/ਵੀਜੇ