Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼੍ਰੀ ਪਿੰਗਲੀ ਵੈਂਕਈਆ ਦੀ 150ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼੍ਰੀ ਪਿੰਗਲੀ ਵੈਂਕਈਆ ਦੀ 150ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਿੰਗਲੀ ਵੈਂਕਈਆ ਨੂੰ ਰਾਸ਼ਟਰ ਨੂੰ ਤਿਰੰਗਾ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਅਣਮੁੱਲੀ ਭੂਮਿਕਾ ਲਈ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਯਤਨ ਅੱਜ ਵੀ ਲੋਕਾਂ ਨੂੰ ਸਮਰਪਣ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤਿਰੰਗਾ ਹਰ ਭਾਰਤੀ ਦੇ ਦਿਲ ਨੂੰ ਬੇਅੰਤ ਮਾਣ ਨਾਲ ਭਰ ਦਿੰਦਾ ਹੈ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪੂਰੇ ਦੇਸ਼ ਨੂੰ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ‘ਤੇ ਲਿਖਿਆ:

“ਸ਼੍ਰੀ ਪਿੰਗਲੀ ਵੈਂਕਈਆ ਜੀ ਦੀ 150ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ। ਸਾਡੇ ਰਾਸ਼ਟਰ ਨੂੰ ਤਿਰੰਗਾ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਅਣਮੁੱਲੀ ਭੂਮਿਕਾ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਦੇ ਯਤਨ ਹਮੇਸ਼ਾ ਲੋਕਾਂ ਨੂੰ ਸਮਰਪਣ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਾਤ ਭੂਮੀ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।”

ਤਿਰੰਗਾ ਹਰ ਇੱਕ ਭਾਰਤੀ ਦੇ ਦਿਲ ਨੂੰ ਬੇਅੰਤ ਮਾਣ ਨਾਲ ਭਰ ਦਿੰਦਾ ਹੈ ਅਤੇ ਸਾਨੂੰ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ