ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਡੋਨਾਲਡ ਟਰੰਪ ਨਾਲ ਫ਼ੋਨ ’ਤੇ ਗੱਲਬਾਤ ਕੀਤੀ।
ਦੋਵਾਂ ਆਗੂਆਂ ਨੇ ਵਪਾਰ, ਰੱਖਿਆ, ਊਰਜਾ, ਮਹੱਤਵਪੂਰਨ ਤਕਨਾਲੋਜੀਆਂ ਅਤੇ ਆਪਸੀ ਹਿੱਤ ਦੇ ਹੋਰ ਖੇਤਰਾਂ ਵਿੱਚ ਦੁਵੱਲੀ ਸਹਿਯੋਗ ਦੀ ਤਰੱਕੀ ਦੀ ਸਮੀਖਿਆ ਕੀਤੀ।
ਉਨ੍ਹਾਂ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਲਾਭ ਲਈ ਸਹਿਯੋਗ ਨੂੰ ਡੂੰਘਾ ਕਰਨ ਵਾਸਤੇ ਨੇੜਲੇ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਪ੍ਰਗਟਾਈ।
ਆਗੂਆਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਆਲਮੀ ਸ਼ਾਂਤੀ ਅਤੇ ਸੁਰੱਖਿਆ ਨੂੰ ਹੁਲਾਰਾ ਦੇਣ ਦੇ ਚੱਲ ਰਹੇ ਯਤਨਾਂ ’ਤੇ ਚਰਚਾ ਕੀਤੀ।
ਦੋਵਾਂ ਆਗੂਆਂ ਨੇ ਇੱਕ-ਦੂਜੇ ਦੇ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਜਤਾਈ।
****
ਐੱਮਜੇਪੀਐੱਸ/ਐੱਸਐੱਸ/ਐੱਸਟੀ
Had a productive conversation with President Trump. We reviewed our bilateral cooperation in trade, defence, energy, critical technologies and other areas. We agreed to maintain close engagement to take our Comprehensive Global Strategic Partnership forward.
— Narendra Modi (@narendramodi) September 30, 2026
We also exchanged…