ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੱਡੇ ਖ਼ਤਰੇ ਦਾ ਸਾਹਮਣਾ ਕਰਦੇ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ ਦੂਜਿਆਂ ਦੀ ਜਾਨ ਬਚਾਉਣ ਵਿੱਚ ਅਟੱਲ ਹਿੰਮਤ ਅਤੇ ਅਡੋਲ ਦ੍ਰਿੜ੍ਹਤਾ ਦਿਖਾਉਣ ਲਈ ਕੈਪਟਨ ਸਮਿਤ ਮਾਛਰ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੈਪਟਨ ਮਾਛਰ ਦੀ ਬਹਾਦਰੀ ਨੇ ਸੈਂਕੜੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇੱਕ ਵੱਡੇ ਦੁਖਾਂਤ ਨੂੰ ਟਾਲਣ ਵਿੱਚ ਮਦਦ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਕੈਪਟਨ ਮਾਛਰ ’ਤੇ ਮਾਣ ਹੈ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ, ਨਵੀਂ ਊਰਜਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਕੈਪਟਨ ਸਮਿਤ ਮਾਛਰ ਇੱਕ ਹੀਰੋ ਹੈ।
ਵੱਡੇ ਖ਼ਤਰੇ ਦਾ ਸਾਹਮਣਾ ਕਰਦੇ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ, ਉਨ੍ਹਾਂ ਨੇ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਅਦੁੱਤੀ ਹਿੰਮਤ ਅਤੇ ਅਡੋਲ ਦ੍ਰਿੜ੍ਹਤਾ ਦਿਖਾਈ।
ਉਨ੍ਹਾਂ ਦੀ ਬਹਾਦਰੀ ਨੇ ਸੈਂਕੜੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇੱਕ ਵੱਡੇ ਦੁਖਾਂਤ ਨੂੰ ਟਾਲਣ ਵਿੱਚ ਮਦਦ ਕੀਤੀ।
ਭਾਰਤ ਨੂੰ ਕੈਪਟਨ ਮਾਛਰ ’ਤੇ ਮਾਣ ਹੈ।
ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ, ਨਵੀਂ ਊਰਜਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
Captain Smit Machchhar is a HERO.
In the face of the gravest danger and despite being seriously injured, he showed immense courage and an unwavering resolve to protect the lives of others.
His valour helped save hundreds of lives and avert a great tragedy.
India is proud of Captain Machchhar.
Praying for his speedy recovery, renewed strength and good health.
— Narendra Modi (@narendramodi) October 1, 2026
*****
ਐੱਮਜੇਪੀਐੱਸ/ਐੱਸਐੱਸ/ਐੱਸਟੀ