Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਜਨਮ ਦਿਨ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਨੇ।

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕੋਵਿੰਦ ਦੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਲੰਬੇ ਕਾਰਜਕਾਲ ਦੌਰਾਨ ਭਾਰਤ ਦੇ ਵਿਕਾਸ, ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੇਖੀ ਗਈ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕੋਵਿੰਦ ਨੇ ਦੇਸ਼ ਦੀ ਸੇਵਾ ਪੂਰੀ ਲਗਨ ਅਤੇ ਸਾਦਗੀ ਨਾਲ ਕੀਤੀ ਹੈ, ਜਿਸ ਕਾਰਨ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦਾ ਸਤਿਕਾਰ ਕਰਦੇ ਹਨ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ;

ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨੂੰ ਜਨਮਦਿਨ ਦੀਆਂ ਦਿਲੋਂ ਸ਼ੁਭਕਾਮਨਾਵਾਂ ।

ਜਨਤਕ ਜੀਵਨ ਵਿੱਚ ਉਨ੍ਹਾਂ ਦੇ ਲੰਬੇ ਕਾਰਜਕਾਲ ਵਿੱਚ ਭਾਰਤ ਦੇ ਵਿਕਾਸ, ਸਾਡੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਲੋਕ  ਭਲਾਈ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਝਲਕਦੀ ਹੈ। ਉਨ੍ਹਾਂ ਨੇ ਦੇਸ਼ ਦੀ ਸੇਵਾ ਭਾਵਨਾ ਅਤੇ ਸਾਦਗੀ ਨਾਲ ਕੀਤੀ ਹੈ, ਜਿਸ ਕਰਕੇ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦਾ ਸਤਿਕਾਰ ਕਰਦੇ ਹਨ।

ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ, ਖ਼ੁਸ਼ਹਾਲ ਜੀਵਨ ਅਤੇ ਲੰਮੀ ਉਮਰ ਬਖ਼ਸ਼ੇ।

@ramnathkovind”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ