Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੰਨੜ ਰਾਜੋਤਸਵ ‘ਤੇ ਕਰਨਾਟਕ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੰਨੜ ਰਾਜੋਤਸਵ ਦੇ ਮੌਕੇ ‘ਤੇ ਕਰਨਾਟਕ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਕਰਨਾਟਕ ਅਮੀਰ ਪਰੰਪਰਾਵਾਂ, ਬੇਮਿਸਾਲ ਪ੍ਰਾਪਤੀਆਂ ਅਤੇ ਅਥਾਹ ਸੰਭਾਵਨਾਵਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਦੀ ਮਾਣਮੱਤੀ ਵਿਰਾਸਤ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੇ ਸਾਡੇ ਦੇਸ਼ ਦੇ ਸਭਿਆਚਾਰਕ ਤਾਣੇ-ਬਾਣੇ ਨੂੰ ਅਮੀਰ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ, “ਕਰਨਾਟਕ ਦੇ ਲੋਕਾਂ ਨੇ ਆਪਣੀ ਕੜੀ ਮਿਹਨਤ, ਉੱਦਮਸ਼ੀਲਤਾ ਅਤੇ ਬਿਹਤਰੀਨ ਹੁਨਰ ਦੇ ਦਮ ‘ਤੇ, ਵਿਸ਼ੇਸ਼ ਤੌਰ ‘ਤੇ ਭਵਿੱਖ ਦੇ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਸੂਚਨਾ ਤਕਨਾਲੋਜੀ, ਬਾਇਓਟੈਕਨਾਲੋਜੀ ਅਤੇ ਏਅਰੋਸਪੇਸ ਤੋਂ ਲੈ ਕੇ ਆਰਟੀਫਿਸ਼ੀਅਲ ਇੰਟੈਲੀਜੈਂਸ, ਉੱਨਤ ਨਿਰਮਾਣ ਅਤੇ ਸਟਾਰਟਅੱਪਸ ਤੱਕ, ਕਰਨਾਟਕ ਦੇ ਲੋਕਾਂ ਨੇ ਵਾਰ-ਵਾਰ ਆਪਣੀ ਕੁਸ਼ਲਤਾ ਸਿੱਧ ਕੀਤੀ ਹੈ।”  

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਪੋਸਟ ਕੀਤਾ:

ਕੰਨੜ ਰਾਜੋਤਸਵ ਦੇ ਇਸ ਖ਼ੁਸ਼ੀ ਦੇ ਮੌਕੇ ‘ਤੇ ਕਰਨਾਟਕ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ! 

ਕਰਨਾਟਕ ਅਮੀਰ ਪਰੰਪਰਾਵਾਂ, ਬੇਮਿਸਾਲ ਪ੍ਰਾਪਤੀਆਂ ਅਤੇ ਅਥਾਹ ਸੰਭਾਵਨਾਵਾਂ ਦੀ ਧਰਤੀ ਹੈ। ਇਸ ਦੀ ਮਾਣਮੱਤੀ ਵਿਰਾਸਤ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੇ ਸਾਡੇ ਦੇਸ਼ ਦੇ ਸਭਿਆਚਾਰਕ ਤਾਣੇ-ਬਾਣੇ ਨੂੰ ਅਮੀਰ ਕੀਤਾ ਹੈ।

ਕਰਨਾਟਕ ਦੇ ਲੋਕਾਂ ਨੇ ਆਪਣੀ ਕੜੀ ਮਿਹਨਤ, ਉੱਦਮਸ਼ੀਲਤਾ ਅਤੇ ਬਿਹਤਰੀਨ ਹੁਨਰ ਦੇ ਦਮ ‘ਤੇ, ਵਿਸ਼ੇਸ਼ ਤੌਰ ‘ਤੇ ਭਵਿੱਖ ਦੇ ਖੇਤਰਾਂ ਵਿੱਚ, ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਸੂਚਨਾ ਤਕਨਾਲੋਜੀ, ਬਾਇਓਟੈਕਨਾਲੋਜੀ ਅਤੇ ਏਅਰੋਸਪੇਸ ਤੋਂ ਲੈ ਕੇ ਆਰਟੀਫਿਸ਼ੀਅਲ ਇੰਟੈਲੀਜੈਂਸ, ਉੱਨਤ ਨਿਰਮਾਣ ਅਤੇ ਸਟਾਰਟਅੱਪਸ ਤੱਕ ਕਰਨਾਟਕ ਦੇ ਲੋਕਾਂ ਨੇ ਵਾਰ-ਵਾਰ ਆਪਣੀ ਕੁਸ਼ਲਤਾ ਸਿੱਧ ਕੀਤੀ ਹੈ। ਉਹ ਦੁਨੀਆ ਦੀਆਂ ਮੁੱਖ ਚੁਣੌਤੀਆਂ ਦਾ ਹੱਲ ਲੱਭਣ ਵਿੱਚ ਸਭ ਤੋਂ ਅੱਗੇ ਹਨ।

ਇਹ ਵਿਸ਼ੇਸ਼ ਮੌਕਾ ਲੋਕਾਂ ਦੇ ਜੀਵਨ ਵਿੱਚ ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਲੈ ਕੇ ਆਵੇ।

ಕನ್ನಡ ರಾಜ್ಯೋತ್ಸವದ ಶುಭ ಸಂದರ್ಭದಲ್ಲಿ ಕರ್ನಾಟಕದ ಜನತೆಗೆ ಹೃತ್ಪೂರ್ವಕ ಶುಭಾಶಯಗಳು!

ಕರ್ನಾಟಕವು ಶ್ರೀಮಂತ ಪರಂಪರೆ, ಗಮನಾರ್ಹ ಸಾಧನೆಗಳು ಮತ್ತು ಅಪಾರ ಸಾಧ್ಯತೆಗಳ ನಾಡಾಗಿದೆ. ಇದರ ವೈಭವೋಪೇತ ಪಾರಂಪರಿಕ ಶ್ರೇಷ್ಠತೆ ಹಾಗೂ ಸಾರ್ವಕಾಲಿಕ ಆಚಾರ, ವಿಚಾರಗಳು ನಮ್ಮ ದೇಶದ ಸಾಂಸ್ಕೃತಿಕ ಭವ್ಯತೆಯನ್ನು ಮತ್ತಷ್ಟು ಶ್ರೀಮಂತಗೊಳಿಸಿವೆ.

ಕರ್ನಾಟಕದ ಜನರು ತಮ್ಮ ಕಠಿಣ ಪರಿಶ್ರಮ, ಉದ್ಯಮಶೀಲತೆ ಮತ್ತು ವಿಶೇಷವಾಗಿ ಭವಿಷ್ಯದ ವಲಯಗಳಲ್ಲಿನ ಅದ್ಭುತ ಕೌಶಲ್ಯಗಳ ಮೂಲಕ ತಮ್ಮದೇ ಆದ ವಿಶಿಷ್ಟ ಛಾಪು ಮೂಡಿಸಿದ್ದಾರೆ. ಮಾಹಿತಿ ತಂತ್ರಜ್ಞಾನ, ಜೈವಿಕ ತಂತ್ರಜ್ಞಾನ ಮತ್ತು ಬಾಹ್ಯಾಕಾಶ ಕ್ಷೇತ್ರದಿಂದ ಹಿಡಿದು ಕೃತಕ ಬುದ್ಧಿಮತ್ತೆ, ಸುಧಾರಿತ ಉತ್ಪಾದನೆ ಹಾಗೂ ಸ್ಟಾರ್ಟ್‌ಅಪ್‌ಗಳವರೆಗೆ, ಕರ್ನಾಟಕದ ಜನರು ತಮ್ಮ ಚಾಣಾಕ್ಷತೆ ಹಾಗೂ ನೈಪುಣ್ಯತೆಯನ್ನು ಪದೇ ಪದೇ ಪ್ರದರ್ಶಿಸಿದ್ದಾರೆ. ಅವರು ಜಾಗತಿಕ ಮಟ್ಟದ ಜಟಿಲ ಸವಾಲುಗಳಿಗೆ ಪರಿಹಾರಗಳನ್ನು ಒದಗಿಸುವಲ್ಲಿ ಮುಂಚೂಣಿಯಲ್ಲಿದ್ದಾರೆ.

ಈ ವಿಶೇಷ ಸಂದರ್ಭವು ಜನರ ಜೀವನದಲ್ಲಿ ಸಂತಸ ಮತ್ತು ಸಮೃದ್ಧಿಯನ್ನು ತರಲಿ ಎಂದು ಹಾರೈಸುತ್ತೇನೆ.

 

*********

 

ਐੱਮਜੇਪੀਐੱਸ/ਐੱਸਐੱਸ/ਵੀਜੇ