Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਰਬ ਵਿਦੇਸ਼ ਮੰਤਰੀਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਬ ਦੇਸ਼ਾਂ ਦੇ ਵਿਦੇਸ਼ ਮੰਤਰੀਆਂ, ਅਰਬ ਰਾਜਾਂ ਦੇ ਲੀਗ ਦੇ ਜਨਰਲ ਸਕੱਤਰ ਅਤੇ ਅਰਬ ਪ੍ਰਤੀਨਿਧੀ ਮੰਡਲਾਂ ਦੇ ਪ੍ਰਮੁੱਖਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ, ਜੋ ਦੂਜੀ ਭਾਰਤ-ਅਰਬ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ ਵਿੱਚ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਰਬ ਵਰਲਡ ਦਰਮਿਆਨ ਡੂੰਘੇ ਅਤੇ ਇਤਿਹਾਸਿਕ ਲੋਕਾਂ ਦਰਮਿਆਨ ਸਬੰਧਾਂ ‘ਤੇ ਜ਼ੋਰ ਦਿੱਤਾ, ਜਿਨ੍ਹਾਂ ਨੇ ਵਰ੍ਹਿਆ ਤੋਂ ਸਾਡੇ ਸਬੰਧਾਂ ਨੂੰ ਪ੍ਰੇਰਿਤ ਅਤੇ ਮਜ਼ਬੂਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਆਉਣ ਵਾਲੇ ਵਰ੍ਹਿਆ ਵਿਚ ਭਾਰਤ-ਅਰਬ ਸਾਂਝੇਦਾਰੀ ਲਈ ਆਪਣੇ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਬਾਰੇ ਦੱਸਿਆ ਅਤੇ ਸਾਡੇ ਲੋਕਾਂ ਦੇ ਆਪਸੀ ਲਾਭ ਲਈ ਵਪਾਰ ਅਤੇ ਨਿਵੇਸ਼, ਊਰਜਾ, ਤਕਨੀਕੀ, ਸਿਹਤ ਸੇਵਾ ਅਤੇ ਹੋਰ ਤਰਜ਼ੀਹਾ ਵਾਲੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਫ਼ਲਸਤੀਨ ਦੇ ਲੋਕਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ ਅਤੇ ਗਾਜ਼ਾ ਸ਼ਾਂਤੀ ਯੋਜਨਾ ਸਮੇਤ ਚੱਲ ਰਹੇ ਸ਼ਾਂਤੀ ਯਤਨਾਂ ਦਾ ਸਵਾਗਤ ਕੀਤਾ।  ਉਨ੍ਹਾਂ ਨੇ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਦੀ ਦਿਸ਼ਾ ਵਿੱਚ ਯਤਨਾਂ ਦਾ ਸਮਰਥਨ ਕਰਨ ਵਿੱਚ ਅਰਬ ਲੀਗ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਲਈ ਆਪਣੀ ਸ਼ਲਾਘਾ ਪ੍ਰਗਟ ਕੀਤੀ।

*********

ਐੱਮਜੇਪੀਐੱਸ/ਵੀਜੇ