Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸੰਵਿਧਾਨ ਦਿਵਸ ਮਨਾਉਣ ਸਬੰਧੀ ਪੁਸਤਕ ਰਿਲੀਜ਼ ਪ੍ਰੋਗਰਾਮ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਸੰਵਿਧਾਨ ਦਿਵਸ ਮਨਾਉਣ ਸਬੰਧੀ ਪੁਸਤਕ ਰਿਲੀਜ਼ ਪ੍ਰੋਗਰਾਮ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਸੰਵਿਧਾਨ ਦਿਵਸ ਮਨਾਉਣ ਸਬੰਧੀ ਪੁਸਤਕ ਰਿਲੀਜ਼ ਪ੍ਰੋਗਰਾਮ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਸੰਸਦ ਭਵਨ ਦੇ ਉਪ ਭਵਨ ਵਿੱਚ ਸੰਵਿਧਾਨ ਦਿਵਸ ਮਨਾਉਣ ਸਬੰਧੀ ਪੁਸਤਕ ਰਿਲੀਜ਼ ਸਮਾਗਮ ਵਿੱਚ ਸ਼ਾਮਲ ਹੋਏ।

ਇਸ ਮੌਕੇ ‘ਤੇ ਦੋ ਪੁਸਤਕਾਂ ‘ਐਨ ਅਪਡੇਟਡ ਵਰਜਨ ਆਵ੍ ਦਿ ਕੰਸਟੀਟਿਊਸ਼ਨ ਆਵ੍ ਇੰਡੀਆ’ ; ਅਤੇ ‘ਮੇਕਿੰਗ ਆਵ੍ ਦਿ ਕੰਸਟੀਚਿਊਸ਼ਨ’ ( an updated version of the Constitution of India; and “Making of the Constitution” ) ਰਿਲੀਜ਼ ਕੀਤੀਆਂ ਗਈਆਂ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2015 ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੰਵਿਧਾਨ ਪ੍ਰਤੀ ਜਾਣੂ ਹੋਣਾ ਚਾਹੀਦਾ ਹੈ ਅਤੇ ਸਮਕਾਲੀ ਪ੍ਰਸੰਗ ਵਿੱਚ ਇਸ ਨੂੰ ਯਾਦ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਜਦੋਂ ਅਸੀਂ ਸੰਵਿਧਾਨ ਨੂੰ ਯਾਦ ਕਰਦੇ ਹਾਂ ਤਾਂ ਅਸੀਂ ਬਾਬਾ ਸਾਹਿਬ ਅੰਬੇਡਕਰ ਨੂੰ ਵੀ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸੰਵਿਧਾਨ ਦੀ ਆਤਮਾ ਨਾਲ ਜੁੜਨਾ ਚਾਹੀਦਾ ਹੈ ਅਤੇ ਇਸ ਵਿੱਚ ਅਧਿਕਾਰਾਂ ਅਤੇ ਕਰਤੱਵਾਂ ਦਰਮਿਆਨ ਸੰਤੁਲਨ ਨੂੰ ਦੇਖਣਾ ਚਾਹੀਦਾ ਹੈ।

ਸੰਵਿਧਾਨ ਦਿਵਸ ਦਾ ਮਹੱਤਵ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 26 ਜਨਵਰੀ (ਗਣਤੰਤਰ ਦਿਵਸ) ਨੂੰ 26 ਨਵੰਬਰ ਤੋਂ ਬਿਨਾਂ ਨਹੀਂ ਮਨਾਇਆ ਜਾ ਸਕਦਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਆਮ ਇਨਸਾਨ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਖਿਲਾਫ਼ ਲੜਾਈ ਵਿੱਚ ਸੈਨਿਕ ਬਣ ਗਏ ਹਨ। ਉਨ੍ਹਾਂ ਲੋਕਾਂ ਨੂੰ ਪੈਸੇ ਦੇ ਆਦਾਨ-ਪ੍ਰਦਾਨ ਲਈ ਜਿੱਥੋਂ ਤੱਕ ਸੰਭਵ ਹੋਵੇ, ਡਿਜੀਟਲ ਢੰਗ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਕਿਉਂਕਿ ਇਸ ਨਾਲ ਪਾਰਦਰਸ਼ਤਾ ਵਧੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਪੈਸੇ ਖਰਚਣ ਦਾ ਹੱਕ ਹੈ ਅਤੇ ਕੋਈ ਵੀ ਕਿਸੇ ਦੇ ਪੈਸੇ ਨਹੀਂ ਲੈ ਸਕਦਾ।

***

ਏਕੇਟੀ/ਐੱਚਐੱਸ