Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਗ਼ਾਜ਼ੀਪੁਰ ਵਿੱਚ

ਪ੍ਰਧਾਨ ਮੰਤਰੀ ਗ਼ਾਜ਼ੀਪੁਰ ਵਿੱਚ

ਪ੍ਰਧਾਨ ਮੰਤਰੀ ਗ਼ਾਜ਼ੀਪੁਰ ਵਿੱਚ

ਪ੍ਰਧਾਨ ਮੰਤਰੀ ਗ਼ਾਜ਼ੀਪੁਰ ਵਿੱਚ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ਼ਾਜ਼ੀਪੁਰ ਦਾ ਦੌਰਾ ਕੀਤਾ । ਉਨ੍ਹਾਂ ਨੇ ਮਹਾਰਾਜ ਸੁਹੇਲਦੇਵ ਬਾਰੇ ਯਾਦਗਾਰੀ ਟਿਕਟ ਜਾਰੀ ਕੀਤੀ । ਉਨ੍ਹਾਂ ਨੇ ਗ਼ਾਜ਼ੀਪੁਰ ਵਿੱਚ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਾਘਾਟਨ ਹੋਇਆ ਹੈ , ਉਹ ਪੂਰਵਾਂਚਲ ਨੂੰ ਇੱਕ ਮੈਡੀਕਲ ਹੱਬ ਅਤੇ ਖੇਤੀਬਾੜੀ ਵਿੱਚ ਖੋਜ ਦਾ ਕੇਂਦਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ।
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਪ੍ਰੇਰਿਤ ਕਰਦੇ ਮਹਾਰਾਜਾ ਸੁਹੇਲਦੇਵ ਨੂੰ ਇੱਕ ਬਹਾਦਰ ਯੋਧੇ ਅਤੇ ਨਾਇਕ ਦੇ ਰੂਪ ਵਿੱਚ ਯਾਦ ਕੀਤਾ । ਉਨ੍ਹਾਂ ਨੇ ਮਹਾਰਾਜਾ ਸੁਹੇਲਦੇਵ ਦੀ ਮਾਰਸ਼ਲ ਅਤੇ ਰਣਨੀਤਕ ਸਮਰੱਥਾ ਅਤੇ ਪ੍ਰਸ਼ਾਸਨਿਕ ਕੌਸ਼ਲਾਂ ਦੀ ਚਰਚਾ ਕੀਤੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਸਾਰੇ ਲੋਕਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ ਪ੍ਰਤੀਬੱਧ ਹੈ , ਜਿਨ੍ਹਾਂ ਨੇ ਭਾਰਤ ਦੀ ਰੱਖਿਆ ਅਤੇ ਸੁਰੱਖਿਆ ਅਤੇ ਉਸ ਦੇ ਸਮਾਜਕ ਜੀਵਨ ਦੇ ਪ੍ਰਯੋਜਨ ਵਿੱਚ ਯੋਗਦਾਨ ਦਿੱਤਾ ਹੈ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਦੀ ਰਾਜ ਸਰਕਾਰ , ਦੋਵੇਂ ਹੀ ਲੋਕਾਂ ਦੀਆਂ ਚਿੰਤਾਵਾਂ ਪ੍ਰਤੀ ਸੰਵੇਦਨਸ਼ੀਲ ਹਨ । ਉਨ੍ਹਾਂ ਕਿਹਾ ਕਿ ਸਾਰਿਆਂ ਲਈ ਸਨਮਾਨਪੂਰਨ ਜੀਵਨ ਸੁਨਿਸ਼ਚਿਤ ਕਰਨਾ ਹੀ ਮਿਸ਼ਨ ਹੈ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ , ਉਹ ਖੇਤਰ ਨੂੰ ਆਧੁਨਿਕ ਸਿਹਤ ਸੁਵਿਧਾਵਾਂ ਉਪਲੱਬਧ ਕਰਾਵੇਗਾ । ਉਨ੍ਹਾਂ ਨੇ ਕਿਹਾ ਕਿ ਇਹ ਇਸ ਖੇਤਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਰਹੀ ਹੈ ਜੋ ਜਲਦੀ ਹੀ ਹਕੀਕਤ ਵਿੱਚ ਤਬਦੀਲ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਕਈ ਮਹੱਤਵਪੂਰਨ ਹਸਪਤਾਲਾਂ ਵਿੱਚੋਂ ਇੱਕ ਹੈ , ਜਿਨ੍ਹਾਂ ਦੀ ਸਥਾਪਨਾ ਖੇਤਰ ਵਿੱਚ ਸਿਹਤ ਸੁਵਿਧਾਵਾਂ ਦੀ ਬਿਹਤਰੀ ਲਈ ਕੀਤੀ ਜਾ ਰਹੀ ਹੈ । ਇਸ ਸੰਦਰਭ ਵਿੱਚ ਉਨ੍ਹਾਂ ਨੇ ਉਨ੍ਹਾਂ ਹਸਪਤਾਲਾਂ ਦਾ ਵੀ ਉਲੇਖ ਕੀਤਾ , ਜੋ ਗੋਰਖਪੁਰ ਅਤੇ ਵਾਰਾਣਸੀ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਹੈ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਖੇਤਰ ‘ਤੇ ਅਜ਼ਾਦੀ ਦੇ ਬਾਅਦ ਤੋਂ ਪਹਿਲੀ ਵਾਰ ਕੇਂਦਰ ਸਰਕਾਰ ਵੱਲੋਂ ਇੰਨਾ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ । ਉਨ੍ਹਾਂ ਨੇ ਆਯੁਸ਼ਮਾਨ ਭਾਰਤ ਯੋਜਨਾ ਅਤੇ ਰੋਗੀਆਂ ਨੂੰ ਮਿਲਣ ਵਾਲੇ ਇਲਾਜਾਂ ਦਾ ਵੀ ਉਲੇਖ ਕੀਤਾ । ਉਨ੍ਹਾਂ ਨੇ ਕਿਹਾ ਕਿ ਕੇਵਲ 100 ਦਿਨਾਂ ਵਿੱਚ ਵੀ ਛੇ ਲੱਖ ਤੋਂ ਜ਼ਿਆਦਾ ਲੋਕ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਤੋਂ ਲਾਭ ਉਠਾ ਚੁੱਕੇ ਹਨ ।

ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਬੀਮਾ ਯੋਜਨਾਵਾਂ ਦਾ ਵੀ ਉਲੇਖ ਕੀਤਾ ਅਤੇ ਕਿਹਾ ਕਿ ਦੇਸ਼ ਭਰ ਦੇ 20 ਲੱਖ ਵਿਅਕਤੀ ਜੀਵਨ ਜਯੋਤੀ, ਜਾਂ ਸੁਰਕਸ਼ਾ ਬੀਮਾ ਯੋਜਨਾਵਾਂ ਨਾਲ ਜੁੜ ਚੁੱਕੇ ਹਨ ।

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਚੱਲ ਰਹੇ ਕਈ ਪ੍ਰੋਜੈਕਟਾਂ ਦਾ ਉਲੇਖ ਕੀਤਾ ਜੋ ਖੇਤੀਬਾੜੀ ਦੇ ਨਾਲ ਜੁੜੇ ਹੋਏ ਹਨ । ਇਨ੍ਹਾਂ ਵਿੱਚ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਚਾਵਲ ਖੋਜ ਸੰਸਥਾਨ , ਵਾਰਾਣਸੀ ਅਤੇ ਗ਼ਾਜ਼ੀਪੁਰ ਵਿੱਚ ਕਾਰਗੋ ਸੈਂਟਰ , ਗੋਰਖਪੁਰ ਵਿੱਚ ਖਾਦ ਪਲਾਂਟ ਅਤੇ ਬਾਣਸਾਗਰ ਸਿੰਚਾਈ ਪ੍ਰੋਜੈਕਟ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਅਜਿਹੇ ਅਭਿਨਵ ਉਪਰਾਲਿਆਂ ਨਾਲ ਕਿਸਾਨਾਂ ਨੂੰ ਲਾਭ ਪਹੁੰਚੇਗਾ ਅਤੇ ਉਨ੍ਹਾਂ ਦੀ ਆਮਦਨ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ ।

ਪ੍ਰਧਾਨ ਮੰਤਰੀ ਨੇ ਜ਼ੋਰ ਦੇਕੇ ਕਿਹਾ ਕਿ ਕੇਵਲ ਤਤਕਾਲੀ ਰਾਜਨੀਤਕ ਲਾਭ ਲਈ ਉਠਾਏ ਗਏ ਕਦਮਾਂ ਨਾਲ ਦੇਸ਼ ਦੀਆਂ ਸਮੱਸਿਆਵਾਂ ਦੇ ਹਲ ਵਿੱਚ ਮਦਦ ਨਹੀਂ ਮਿਲੇਗੀ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲਾਗਤ ਤੋਂ ਡੇਢ ਗੁਣੀ ਕੀਮਤ ਦੇ ਅਧਾਰ ‘ਤੇ 22 ਫ਼ਸਲਾਂ ਦੀ ਐੱਮਐੱਸਪੀ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕੀਤੀ ਹੈ । ਉਨ੍ਹਾਂ ਖੇਤੀਬਾੜੀ ਖੇਤਰ ਲਈ ਉਠਾਏ ਗਏ ਕਈ ਹੋਰ ਕਦਮਾਂ ਦਾ ਵੀ ਉਲੇਖ ਕੀਤਾ ।

ਕਨੈਕਟੀਵਿਟੀ ਸਬੰਧੀ ਤਰੱਕੀ ਦੀ ਚਰਚਾ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਵਾਂਚਲ ਐਕਸਪ੍ਰੈੱਸ ਲਈ ਕੰਮ ਤੇਜ਼ ਗਤੀ ਨਾਲ ਚਲ ਰਿਹਾ ਹੈ । ਉਨ੍ਹਾਂ ਕਿਹਾ ਕਿ ਤਾਰੀਘਾਟ – ਗ਼ਾਜ਼ੀਪੁਰ – ਮਊ ਪੁਲ਼ ਉੱਤੇ ਕੰਮ ਪ੍ਰਗਤੀ ‘ਤੇ ਹੈ । ਉਨ੍ਹਾਂ ਕਿਹਾ ਕਿ ਵਾਰਾਣਸੀ ਅਤੇ ਕੋਲਕਾਤਾ ਦਰਮਿਆਨ ਹਾਲ ਹੀ ਵਿੱਚ ਖੋਲ੍ਹੇ ਗਏ ਜਲਮਾਰਗ ਤੋਂ ਵੀ ਗ਼ਾਜ਼ੀਪੁਰ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਵਿੱਚ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣਗੇ ।

*****

ਏਕੇਟੀ/ਐੱਸਐੱਚ