Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 5 ਸਤੰਬਰ ਨੂੰ ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਸਤੰਬਰ ਨੂੰ ਸ਼ਾਮ 7 ਵਜੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਇਸ ਮੌਕੇ ਹਾਜ਼ਰ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਦਿੱਲੀ ਯੂਨੀਵਰਸਿਟੀ ਦਾ ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਭਾਰਤ ਦੇ ਪ੍ਰਮੁੱਖ ਉੱਚ ਸਿੱਖਿਆ ਸੰਸਥਾਨਾਂ ਵਿੱਚੋਂ ਇੱਕ ਹੈ ਅਤੇ ਵਣਜ, ਅਰਥਸ਼ਾਸਤਰ ਅਤੇ ਪ੍ਰਬੰਧਨ ਦੇ ਖੇਤਰ ਵਿੱਚ ਸਿੱਖਿਆ ਦਾ ਇੱਕ ਵੱਕਾਰੀ ਕੇਂਦਰ ਹੈ। ਮਸ਼ਹੂਰ ਉਦਯੋਗਪਤੀ ਅਤੇ ਜ਼ਰੂਰਤਮੰਦਾਂ ਦੀ ਮਦਦ ਕਰਨ ਵਾਲੇ ਸਰ ਸ਼੍ਰੀ ਰਾਮ ਨੇ 1926 ਵਿੱਚ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਕਾਲਜ ਨੇ ਇੱਕ ਸਦੀ ਦੌਰਾਨ ਵਿਦਵਾਨਾਂ, ਪੇਸ਼ਾਵਰਾਂ, ਪ੍ਰਸ਼ਾਸਕਾਂ, ਉੱਦਮੀਆਂ, ਨੀਤੀ-ਨਿਰਮਾਤਾਵਾਂ ਅਤੇ ਰਾਸ਼ਟਰ-ਨਿਰਮਾਤਾਵਾਂ ਦੀਆਂ ਕਈ ਪੀੜ੍ਹੀਆਂ ਤਿਆਰ ਕੀਤੀਆਂ ਹਨ।

ਸ਼ਤਾਬਦੀ ਸਮਾਗਮ ਅਧਿਆਪਕ ਦਿਵਸ ਦੇ ਮੌਕੇ ’ਤੇ ਆਯੋਜਿਤ ਹੋ ਰਿਹਾ ਹੈ, ਜਿਸ ਨਾਲ ਇਹ ਮੌਕਾ ਖਾਸ ਤੌਰ ’ਤੇ ਮਹੱਤਵਪੂਰਨ ਹੋ ਜਾਂਦਾ ਹੈ, ਕਿਉਂਕਿ ਇਸ ਦਿਨ ਦੇਸ਼ ਪੀੜ੍ਹੀਆਂ ਦੇ ਨਿਰਮਾਣ ਅਤੇ ਸਮਾਜ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਯੋਗਦਾਨ ਦਾ ਸਤਿਕਾਰ ਕਰਦਾ ਹੈ।

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ