ਪੀਐੱਮਇੰਡੀਆ
ਆਗਾ ਖ਼ਾਨ ਵਿਕਾਸ ਨੈੱਟਵਰਕ-ਏਕੇਡੀਐੱਨ ਦੇ ਚੇਅਰਮੈਨ ਪ੍ਰਿੰਸ ਰਹੀਮ ਆਗਾ ਖ਼ਾਨ V ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਆਗਾ ਖ਼ਾਨ ਵਿਕਾਸ ਨੈੱਟਵਰਕ ਦੇ ਲੰਬੇ ਸਮੇਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਟਿਕਾਊ ਸ਼ਹਿਰੀ ਵਿਕਾਸ, ਜਲ ਸੰਭਾਲ, ਸਿਹਤ ਸੇਵਾ, ਪੇਂਡੂ ਸਫ਼ਾਈ, ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਇਸ ਵਿਕਾਸ ਨੈੱਟਵਰਕ ਦੇ ਕਾਰਜਾਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਨਵੀਨੀਕਰਨ ਰਾਹੀਂ ਭਾਰਤ ਦੀ ਸਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿੱਚ ਏਕੇਡੀਐੱਨ ਦੇ ਮੋਹਰੀ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਸ਼੍ਰੀ ਰਹੀਮ ਆਗਾ ਖ਼ਾਨ ਨੇ ਭਾਰਤ ਦੇ ਸੰਮਲਿਤ ਵਿਕਾਸ ਅਤੇ ਸਮਾਜਿਕ ਤਰੱਕੀ ਵਿੱਚ ਆਗਾ ਖ਼ਾਨ ਵਿਕਾਸ ਨੈੱਟਵਰਕ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਭਾਰਤ ਦੀਆਂ ਬਦਲਾਅਕਾਰੀ ਵਿਕਾਸ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਨਵੀਨਤਾ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
**********
ਐੱਮਜੇਪੀਐੱਸ/ਐੱਸਐੱਸ/ਐੱਸਟੀ
Happy to meet His Highness Prince Rahim Aga Khan V. Fondly recalled his father, the late Aga Khan IV and his enduring contributions to development efforts.
— Narendra Modi (@narendramodi) September 10, 2026
Discussed ways to further strengthen our partnership with the Aga Khan Development Network in healthcare, agriculture,… pic.twitter.com/momsfAjgOi