Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰ੍ਧਾਨ ਮੰਤਰੀ ਨੇ ਕ੍ਰੈਡਾਈ ਯੂਥਕਾਨ-2019 ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕ੍ਰੈਡਾਈ ਯੂਥਕਾਨ-2019 ਨੂੰ ਸੰਬੋਧਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 2022 ਤੱਕ ਹਰੇਕ ਬੇਘਰ ਵਿਅਕਤੀ ਨੂੰ ਘਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਾਰਜ ਤੇਜ਼ੀ ਨਾਲ ਪ੍ਰਗਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਐੱਮ ਯੂਥ ਆਵਾਸ ਯੋਜਨਾ ਰਾਹੀਂ ਲਗਭਗ 1.5 ਕਰੋੜ ਮਕਾਨਾਂ ਦਾ ਨਿਰਮਾਣ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 15 ਲੱਖ ਮਕਾਨ ਸ਼ਹਿਰੀ ਖੇਤਰਾਂ ਦੇ ਗ਼ਰੀਬਾਂ ਲਈ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਅਧੀਨ ਸਮੁੱਚੇ ਕਾਰਜ ਵਿੱਚ ਪਾਰਦਰਸ਼ਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਚੰਗੇ ਉਦੇਸ਼ ਨਾਲ ਨੀਤੀਆਂ ਦਾ ਨਿਰਮਾਣ ਕਰਦੀ ਹੈ ਤਾਂ ਬਿਹਤਰ ਨਤੀਜੇ ਮਿਲਦੇ ਹਨ ਅਤੇ ਇਸ ਨਾਲ ਭ੍ਰਿਸ਼ਟਾਚਾਰ ਦਾ ਖਾਤਮਾ ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਨੇ ਖਪਤਕਾਰਾਂ ਅਤੇ ਰੀਅਲ ਅਸਟੇਟ ਡਿਵੈਲਪਰਾਂ ਦਰਮਿਆਨ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਰੇਰਾ ਨੂੰ 28 ਰਾਜਾਂ ਵਿੱਚ ਅਧਿਸੂਚਿਤ ਕੀਤਾ ਗਿਆ ਹੈ। ਰੇਰਾ ਅਧੀਨ 35000 ਰੀਅਲ ਅਸਟੇਟ ਪ੍ਰੋਜੈਕਟ ਅਤੇ 27000 ਰੀਅਲ ਅਸਟੇਟ ਏਜੰਟਾਂ ਨੂੰ ਰਜਿਸਟਰ ਕੀਤਾ ਗਿਆ ਹੈ ਅਤੇ ਲੱਖਾਂ ਫਲੈਟਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਪਿਛਲੇ ਸਾਲਾਂ ਵਿੱਚ ਈਜ਼ ਆਵ੍ ਡੂਇੰਗ ਬਿਜ਼ਨਸ ਦੀ ਦਰਜਾਬੰਦੀ ਵਿੱਚ ਆਏ ਚੰਗੇ ਉਛਾਲ ਸਬੰਧੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ ਵਿੱਚ ਕਾਰੋਬਾਰ ਕਰਨਾ ਅਸਾਨ ਬਣਾਉਣ ਲਈ ਪ੍ਰਤੀਬੱਧ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਨਿਰਮਾਣ ਪਰਮਿਟ ਸਮੇਤ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਨੂੰ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕਰਨ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਹਾਊਸਿੰਗ ਇੰਡਸਟਰੀ ਅਤੇ ਘਰ ਖਰੀਦਦਾਰਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਵੱਲੋਂ ਟੈਕਸ ਸੁਧਾਰਾਂ ਸਬੰਧੀ ਕੀਤੀਆਂ ਪਹਿਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਵਿਭਿੰਨ ਨਿਰਮਾਣ ਵਸਤਾਂ ਲਈ ਜੀਐੱਸਟੀ ਦੀਆਂ ਘਟਾਈਆਂ ਦਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਮੱਧਵਰਗ ਲਈ ਸ਼ੁਰੂ ਕੀਤੇ ਇਨਕਮ ਟੈਕਸ ਲਾਭਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਪ੍ਰਭਾਵ ਹਾਊਸਿੰਗ ਖੇਤਰ ਅਤੇ ਘਰ ਖਰੀਦਦਾਰਾਂ ਦੀ ਮਦਦ ਕਰੇਗਾ।

ਪ੍ਰਧਾਨ ਮੰਤਰੀ ਨੇ ਕ੍ਰੈਡਾਈ ਨੂੰ ਆਮ ਨਾਗਰਿਕਾਂ ਦੇ ਆਪਣੇ ਘਰ ਦੇ ਸੁਪਨੇ ਪੂਰੇ ਕਰਨ ਲਈ ਯੋਗਦਾਨ ਦੇਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਥਕਾਨ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ‘ਨਿਊ ਇੰਡੀਆ’ ਅਕਾਰ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਊ ਇੰਡੀਆ ਲਈ ਰਾਸ਼ਟਰ ਦੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕ੍ਰੈਡਾਈ ਵੱਲੋਂ ਤਾਲਕਟੋਰਾ ਸਟੇਡੀਅਮ ਵਿਖੇ ਲਗਾਈ ਪ੍ਰਦਰਸ਼ਨੀ ਵੀ ਦੇਖੀ।

******

ਏਕੇਟੀ/ਕੇਪੀ