Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਫਰਾਂਸ ਦੇ ਯੂਰਪ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਫਰਾਂਸ ਦੇ ਯੂਰਪ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਮਾਣਯੋਗ ਸ਼੍ਰੀ ਜਯਾਂ-ਯਵੇਸ ਲੀ ਡ੍ਰਾਇਨ (H. E. Mr. Jean-Yves Le Drian) ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਸਟ੍ਰਾਸਬੋਰਗ ਵਿਖੇ ਹਾਲ ਹੀ ਦੇ ਆਤੰਕੀ ਹਮਲੇ ਦੇ ਪੀੜਤ ਲੋਕਾਂ ਪ੍ਰਤੀ ਆਪਣੀਆਂ ਦਿਲੀ ਸੰਵੇਦਨਾਵਾਂ ਪ੍ਰਗਟਾਈਆਂ, ਅਤੇ ਕਿਹਾ ਕਿ ਭਾਰਤ ਆਤੰਕਵਾਦ ਵਿਰੁੱਧ ਜੰਗ ਵਿੱਚ ਫਰਾਂਸ ਦੇ ਨਾਲ ਖੜ੍ਹਾ ਹੈ।

ਪ੍ਰਧਾਨ ਮੰਤਰੀ ਨੇ ਮਾਰਚ, 2018 ਵਿੱਚ ਰਾਸ਼ਟਰਪਤੀ ਮੈਕ੍ਰੋਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ ਅਰਜਨਟੀਨਾ ਵਿੱਚ ਜੀ-20 ਸਿਖਰ ਸੰਮੇਲਨ ਮੌਕੇ ਆਪਣੇ ਸੰਵਾਦ ਨੂੰ ਯਾਦ ਕੀਤਾ।

ਸ਼੍ਰੀ ਲੀ ਡ੍ਰਾਇਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਬੰਧਾਂ ਵਿੱਚ ਹਾਲ ਹੀ ਦੀਆਂ ਘਟਨਾਵਾਂ ਅਤੇ ਖੇਤਰੀ ਤੇ ਵਿਸ਼ਵ ਮੁੱਦਿਆਂ ਬਾਰੇ ਫਰਾਂਸੀਸੀ ਪਰਿਪੇਖ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਰੱਖਿਆ, ਪੁਲਾੜ, ਆਤੰਕਵਾਦ ਵਿਰੋਧ, ਸਮੁੰਦਰੀ ਸੁਰੱਖਿਆ ਅਤੇ ਸਿਵਲ ਪ੍ਰਮਾਣੂ ਸਹਿਯੋਗ ਸਮੇਤ ਸਾਰੇ ਖੇਤਰਾਂ ਬਾਰੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਦਾ ਸੁਆਗਤ ਕੀਤਾ।

***

ਏਕੇਟੀ /ਕੇਪੀ