Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਫਰਾਂਸ ਦੇ ਯੂਰਪ ਅਤੇ ਵਿਦੇਸ਼ ਮਾਮਲੇ ਮੰਤਰੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਫਰਾਂਸ ਦੇ ਯੂਰਪ ਅਤੇ ਵਿਦੇਸ਼ ਮਾਮਲੇ ਮੰਤਰੀ, ਸ਼੍ਰੀ ਜੀਨ ਯੇਵਜ਼ ਲੀ ਡਰਾਇਨ (Mr. Jean-Yves Le Drian) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਬੰਧਾਂ ਵਿੱਚ ਪ੍ਰਧਾਨ ਮੰਤਰੀ ਦੇ ਜੂਨ, 2017 ਵਿੱਚ ਹੋਏ ਫਰਾਂਸ ਦੌਰੇ ਤੋਂ ਬਾਅਦ ਦੀਆਂ ਸਥਿਤੀਆਂ ਬਾਰੇ ਸੂਚਿਤ ਕੀਤਾ।

ਪ੍ਰਧਾਨ ਮੰਤਰੀ ਨੇ ਸ਼੍ਰੀ ਲੀ ਡਰਾਇਨ (Mr. Jean-Yves Le Drian) ਦੀ ਪਹਿਲਾਂ ਫਰਾਂਸ ਦੇ ਰੱਖਿਆ ਮੰਤਰੀ ਵਜੋਂ ਨਿਭਾਈ ਗਈ ਭੂਮਿਕਾ ਅਤੇ ਹੁਣ ਵਿਦੇਸ਼ ਮੰਤਰੀ ਵਜੋਂ ਵਧ ਰਹੇ ਭਾਰਤ-ਫਰਾਂਸ ਸਬੰਧਾਂ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਸਿਰਫ ਦੁਵੱਲੇ ਸੰਦਰਭ ਤੱਕ ਸੀਮਤ ਨਹੀਂ ਹੈ, ਸਗੋਂ ਇਹ ਖੇਤਰੀ ਅਤੇ ਵਿਸ਼ਵ ਸੰਦਰਭ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਵੀ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਛੇਤੀ ਹੀ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੇ ਉਨ੍ਹਾਂ ਦੀ ਸਹੂਲਤ ਅਨੁਸਾਰ ਹੋਣ ਵਾਲੇ ਭਾਰਤ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਨ ਲਈ ਤੀਬਰਤਾ ਨਾਲ ਉਡੀਕ ਕਰ ਰਹੇ ਹਨ।

*****

ਏਕੇਟੀ/ਐੱਨਟੀ