ਪੀਐੱਮਇੰਡੀਆ
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ।
ਵਫ਼ਦ ਨੇ ਕੇਂਦਰ ਸਰਕਾਰ ਦੀ ‘ਸੇਵਾ ਭੋਜ ਯੋਜਨਾ’ ਸਕੀਮ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ਦੇ ਤਹਿਤ ਗੁਰਦੁਆਰਿਆਂ ਸਮੇਤ ਚੈਰੀਟੇਬਲ ਧਾਰਮਿਕ ਸੰਸਥਾਵਾਂ ਵੱਲੋਂ ਮੁਫ਼ਤ ਵਰਤਾਏ ਜਾਂਦੇ ਲੰਗਰ ਅਤੇ ਪ੍ਰਸਾਦ ਦੀਆਂ ਵਸਤਾਂ ‘ਤੇ ਆਈਜੀਐੱਸਟੀ ਅਤੇ ਸੀਜੀਐੱਸਟੀ ਦੇ ਕੇਂਦਰੀ ਹਿੱਸੇ ਦੀ ਪ੍ਰਤੀ-ਪੂਰਤੀ ਕੀਤੀ ਜਾਵੇਗੀ।
ਵਫ਼ਦ ਨੇ ਗੰਨਾ ਕਿਸਾਨਾਂ ਤੋਂ ਬੋਝ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
***
ਏਕੇਟੀ/ਕੇਪੀ/ਐੱਸਐੱਚ/ਐੱਸਕੇ