ਪੀਐੱਮਇੰਡੀਆ
ਭੂਟਾਨ ਦੇ ਨਰੇਸ਼ ਮਹਾਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuck) ਨੇ 23 ਮਈ, 2019 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਵਿੱਚ 17ਵੀਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ।
ਭੂਟਾਨ ਦੇ ਮਾਣਯੋਗ ਨਰੇਸ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਲੀਡਰਸ਼ਿਪ ਹੇਠ ਭਾਰਤ ਦੀ ਜਨਤਾ ਦੀ ਪ੍ਰਗਤੀ ਅਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭੂਟਾਨ ਦੇ ਮਾਣਯੋਗ ਨਰੇਸ਼ ਦੀਆਂ ਵਧਾਈਆਂ ਅਤੇ ਹਾਰਦਿਕ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਭੂਟਾਨ ਨਾਲ ਆਪਣੀ ਵਿਲੱਖਣ ਅਤੇ ਵਿਸ਼ੇਸ਼ ਦੋਸਤੀ ਨੂੰ ਸਭ ਤੋਂ ਅਧਿਕ ਮਹੱਤਵ ਦਿੰਦੀ ਹੈ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਇਸ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਉਚਾਈਆਂ ਉੱਤੇ ਲਿਜਾਣ ਲਈ ਭੂਟਾਨ ਦੀ ਸ਼ਾਹੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਭਾਰਤ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।
***
ਏਕੇਟੀ/ਐੱਸਐੱਚ/ਵੀਕੇ