ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੂੰ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਭਾਰਤ ਅਤੇ ਮੋਰੱਕੋ ਦਰਮਿਆਨ ਸਹਿਯੋਗ ‘ਤੇ ਸਹਿਮਤੀ ਪੱਤਰ ਬਾਰੇ ਜਾਣੂ ਕਰਾਇਆ ਗਿਆ। ਸਹਿਮਤੀ ਪੱਤਰ ‘ਤੇ 25 ਸਤੰਬਰ, 2018 ਨੂੰ ਹਸਤਾਖਰ ਕੀਤੇ ਗਏ ਸਨ।
ਸਹਿਮਤੀ ਪੱਤਰ ਦਾ ਉਦੇਸ਼ ਭਾਰਤ ਅਤੇ ਮੋਰੱਕੋ ਦਰਮਿਆਨ ਸੁਰੱਖਿਆ ਸਬੰਧੀ ਘਟਨਾਵਾਂ ਦੀ ਪਹਿਚਾਣ, ਸਮਾਧਾਨ ਅਤੇ ਰੋਕਥਾਮ ਵਿੱਚ ਅਨੁਭਵ ਅਤੇ ਗਿਆਨ ਦੇ ਆਦਾਨ-ਪ੍ਰਦਾਨ ਲਈ ਨਜ਼ਦੀਕੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਸਹਿਮਤੀ ਪੱਤਰ ਨੂੰ ਲਾਗੂ ਕਰਨ ਦੇ ਨਤੀਜੇ ਸਦਕਾ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਮੋਰੱਕੋ ਦੇ ਨਾਲ ਸੰਸਥਾਗਤ ਅਤੇ ਸਮਰੱਥਾ ਨਿਰਮਾਣ ਦੇ ਜਰੀਏ ਮਹੱਤਵਪੂਰਨ ਆਪਸੀ ਲਾਭ ਪ੍ਰਾਪਤ ਹੋਣਗੇ।
******
ਏਕੇਟੀ/ਐੱਸਐੱਚ