Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ‘ਅਕਾਦਮਿਕ ਯੋਗਤਾਵਾਂ ਦੀ ਆਪਸੀ ਮਾਨਤਾ’ ਦੀ ਸੁਵਿਧਾ ਲਈ ਭਾਰਤ ਅਤੇ ਫਰਾਂਸ ਦਰਮਿਆਨ ਇੱਕ ਸਮਝੌਤੇ ਉੱਤੇ ਹਸਤਾਖਰਾਂ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ‘ਅਕਾਦਮਿਕ ਯੋਗਤਾ ਦੀ ਆਪਸੀ ਮਾਨਤਾ’ ਦੀ ਸੁਵਿਧਾ ਲਈ ਵਿੱਦਿਅਕ ਸੰਸਥਾਨਾਂ ਵਿੱਚ ਵਿਦਿਆਰਥੀਆਂ ਦੇ ਅਧਿਅਨ ਦੀ ਮਿਆਦ ਲਈ ਭਾਰਤ ਅਤੇ ਫਰਾਂਸ ਦਰਮਿਆਨ ਹੋਏ ਸਮਝੌਤੇ ਉੱਤੇ ਹਸਤਾਖਰ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਮਝੌਤੇ ਉੱਤੇ ਫਰਾਂਸ ਦੇ ਰਾਸ਼ਟਰਪਤੀ ਦੇ ਭਾਰਤ ਦੇ ਆਗਾਮੀ ਦੌਰੇ ਦੌਰਾਨ ਹਸਤਾਖਰ ਹੋਣ ਦੀ ਉਮੀਦ ਹੈ।

ਸਮਝੌਤੇ ਉੱਤੇ ਹਸਤਾਖਰਾਂ ਨਾਲ ਭਾਰਤ ਅਤੇ ਫਰਾਂਸ ਦਰਮਿਆਨ ਵਿੱਦਿਅਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਲੰਬੇ ਸਮੇਂ ਤੱਕ ਦੋਹਾਂ ਦੇਸ਼ਾਂ ਦਰਮਿਆਨ ਵਿੱਦਿਅਕ ਸਬੰਧਾਂ ਨੂੰ ਉਤਸ਼ਾਹ ਮਿਲੇਗਾ। ਸਮਝੌਤਾ ਦੋਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਇੱਕ ਦੂਸਰੇ ਦੇਸ਼ ਆਉਣ-ਜਾਣ ਲਈ ਉਤਸ਼ਾਹਿਤ ਕਰਨ ਵਿੱਚ ਸਹਾਈ ਹੋਵੇਗਾ ਅਤੇ ਵਿਦਿਆਰਥੀ ਦੂਸਰੇ ਦੇਸ਼ ਵਿੱਚ ਅਧਿਅਨ ਜਾਰੀ ਰੱਖਣ ਦੀਆਂ ਸੰਭਾਵਨਾਵਾਂ ਤਲਾਸ਼ ਸਕਣਗੇ। ਇਸ ਨਾਲ ਨਵੀਂ ਸਾਂਝੇਦਾਰੀ/ਸਹਿਯੋਗ ਅਤੇ ਖੋਜ ਗਤੀਵਿਧੀਆਂ ਰਾਹੀਂ ਉੱਚ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਨੂੰ ਹੱਲਾਸ਼ੇਰੀ ਮਿਲੇਗੀ ਜਿਸ ਨਾਲ ਭਾਰਤ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

***

ਏਕੇਟੀ/ਵੀਬੀਏ/