ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਫ਼ਰੀਕਾ ਵਿੱਚ ਵਿਕਾਸ ਸਬੰਧੀ ਸਹਿਯੋਗ ’ਤੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐੱਮਓਯੂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਦੀ ਰੂਪ ਰੇਖਾ ਤੈਅ ਕਰਨ ਦਾ ਉਲੇਖ ਕੀਤਾ ਗਿਆ ਹੈ, ਤਾਂ ਕਿ ਅਫ਼ਰੀਕਾ ਵਿੱਚ ਵਿਕਾਸ ਸਾਂਝੇਦਾਰੀ ਵਾਲੇ ਪ੍ਰੋਜੈਕਟਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾ ਸਕੇ ।
ਲਾਭ:
ਇਸ ਪ੍ਰਸਤਾਵ ਨਾਲ ਭਾਰਤ ਅਤੇ ਅਫ਼ਰੀਕੀ ਦੇਸ਼ਾਂ ਦਰਮਿਆਨ ਰਾਜਨੀਤਕ ਤੇ ਆਰਥਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਵਿਆਪਕ ਰਣਨੀਤੀ ਸੰਬੰਧੀ ਹਿਤਾਂ ਦੀ ਪੂਰਤੀ ਹੋਵੇਗੀ।
*****
ਏਕੇਟੀ/ਐੱਸਐੱਨਸੀ/ਐੱਸਐੱਚ