ਪੀਐੱਮਇੰਡੀਆ
ਕੇਂਦਰੀ ਮੰਤਰੀ ਮੰਡਲ ਦੀ ਅੱਜ ਇੱਥੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਿਚ ਭਾਰਤ ਅਤੇ ਆਰਮੀਨੀਆ ਦਰਮਿਆਨ ਕਸਟਮਜ਼ ਮਾਮਲਿਆਂ ਵਿਚ ਸਹਿਯੋਗ ਅਤੇ ਆਪਸੀ ਸਹਾਇਤਾ ਬਾਰੇ ਇਕ ਸਮਝੌਤਾ ਕਰਨ ਅਤੇ ਉਸ ਦੀ ਪੁਸ਼ਟੀ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਸਮਝੌਤਾ ਦੋਹਾਂ ਦੇਸ਼ ਦੀਆਂ ਸਰਕਾਰਾਂ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਕੀਤਾ ਜਾਵੇਗਾ। ਇਹ ਸਮਝੌਤਾ ਦੂਜੇ ਮਹੀਨੇ ਦੀ ਪਹਿਲੀ ਤਰੀਕ ਤੋਂ ਲਾਗੂ ਹੋਵੇਗਾ ਜਦ ਕਿ ਇਸ ਤੋਂ ਪਹਿਲਾਂ ਦੋਵੇਂ ਧਿਰਾਂ ਵਲੋਂ ਇਸ ਨੂੰ ਕੂਟਨਿਤਕ ਚੈਨਲਾਂ ਰਾਹੀਂ ਨੋਟੀਫਾਈ ਕੀਤਾ ਜਾਵੇਗਾ ਕਿ ਇਸ ਸਮਝੌਤੇ ਵਿਚ ਸ਼ਾਮਲ ਹੋਣ ਲਈ ਸਾਰੀਆਂ ਰਾਸ਼ਟਰੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਸ ਸਮਝੌਤੇ ਨਾਲ ਕਸਟਮ ਜੁਰਮਾਂ ਦੀ ਜਾਂਚ ਅਤੇ ਇਨ੍ਹਾਂ ਦੀ ਰੋਕ ਥਾਮ ਨਾਲ ਸਬੰਧਤ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਹ ਵੀ ਸੰਭਾਵਨਾ ਹੈ ਕਿ ਇਸ ਨਾਲ ਵਪਾਰ ਨੂੰ ਅਸਾਨ ਬਣਾਉਣ ਅਤੇ ਦੋਹਾਂ ਦੇਸ਼ਾਂ ਦਰਮਿਆਨ ਵਪਾਰਕ ਵਸਤਾਂ ਦੀ ਤੇਜ਼ੀ ਨਾਲ ਕਲੀਅਰੈਂਸ ਵਿੱਚ ਮਦਦ ਮਿਲੇਗੀ।
AKT/VBA/SH