ਪੀਐੱਮਇੰਡੀਆ
ਕੇਂਦਰੀ ਮੰਤਰੀ ਮੰਡਲ ਦੀ ਅੱਜ ਇਥੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਹੇਠ ਲਿਖੇ ਅਧਿਕਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ-
(1) ਕੇਂਦਰੀ ਹਥਿਆਰਬੰਦ ਪੁਲਿਸ ਫੋਰਸਾਂ ਅਤੇ ਅਸਾਮ ਰਾਈਫਲਜ਼ ਦੇ ਜਨਰਲ ਡਿਊਟੀ ਮੈਡੀਕਲ ਅਫਸਰਾਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ ਵਧਾ ਕੇ 65 ਸਾਲ ਕੀਤੀ ਗਈ ਅਤੇ
(2) ਗ੍ਰਹਿ ਮੰਤਰਾਲਾ ਦੇ ਕੇਂਦਰੀ ਹਥਿਆਰਬੰਦ ਪੁਲਿਸ ਫੋਰਸਾਂ ਅਤੇ ਅਸਾਮ ਰਾਈਫਲਜ਼ ਦੇ ਸਪੈਸ਼ਲਿਸਟ ਮੈਡੀਕਲ ਅਫਸਰਾਂ ਦੀ ਰਿਟਾਇਰਮੈਂਟ ਉਮਰ 60 ਤੋਂ ਵਧਾ ਕੇ 65 ਸਾਲ ਕੀਤੀ ਗਈ।
ਇਸ ਨਾਲ ਸਪੈਸ਼ਲਿਸਟ ਅਤੇ ਜਨਰਲ ਡਿਊਟੀ ਮੈਡੀਕਲ ਕਾਡਰ ਦੇ ਅਧਿਕਾਰੀਆਂ ਨੂੰ ਡਿਊਟੀ ਤੇ ਤੈਨਾਤ ਰੱਖਣ ਅਤੇ ਮਰੀਜ਼ਾਂ ਦੀ ਵਧੀਆ ਸੰਭਾਲ, ਮੈਡੀਕਲ ਕਾਲਜਾਂ ਵਿੱਚ ਢੁਕਵੀਆਂ ਵਿੱਦਿਅਕ ਸਰਗਰਮੀਆਂ ਜਾਰੀ ਰੱਖਣ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਕੇ ਸਿਹਤ ਸੰਭਾਲ ਸੇਵਾਵਾਂ ਨੂੰ ਲਾਗੂ ਕਰਨ ਵਿੱਚ ਮਦਦ ਮਿਲੇਗੀ।
AKT/VBA